ਅੰਮ੍ਰਿਤਸਰ, (ਸੰਜੀਵ)- ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਰੇਲਵੇ ਸਟੇਸ਼ਨ ਦੇ ਨੇਡ਼ੇ ਸਡ਼ਕ ’ਤੇ ਪਏ ਇਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ’ਚ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਪਹੁੰਚਾਇਆ, ਜਿਥੇ ਉਸ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨ ਦੀ ਪਛਾਣ ਨਾ ਹੋਣ ਕਾਰਨ ਪੁਲਸ ਨੇ ਉਸ ਦੀ ਲਾਸ਼ ਨੂੰ 72 ਘੰਟਿਆਂ ਲਈ ਸੁਰੱਖਿਅਤ ਰੱਖਿਆ ਹੈ, ਜਿਸ ਦੇ ਬਾਅਦ 174 ਸੀ.ਆਰ.ਪੀ.ਸੀ. ਦੇ ਅਧੀਨ ਉਸ ਦਾ ਪੋਸਟਮਾਰਟਮ ਕਰਵਾ ਦਿੱਤਾ ਜਾਵੇਗਾ। ਇਹ ਜਾਣਕਾਰੀ ਥਾਣਾ ਇੰਚਾਰਜ ਇੰਸਪੈਕਟਰ ਸ਼ਿਵਦਰਸ਼ਨ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਉਪਰੰਤ ਹੀ ਹੋ ਸਕੇਗਾ।
ਆਈ.ਸੀ.ਪੀ. ਅਟਾਰੀ ਬਾਰਡਰ ’ਤੇ ਲੱਖਾਂ ਦਾ ਜਿਪਸਮ ਮੀਂਹ ਦੇ ਪਾਣੀ ਨਾਲ ਖ਼ਰਾਬ
NEXT STORY