ਅੰਮ੍ਰਿਤਸਰ (ਸੰਜੀਵ)- ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਆਕਾਸ਼ ਚੌਹਾਨ ਵਾਸੀ ਗੁਰੂ ਬਾਜ਼ਾਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ। ਫਿਲਹਾਲ ਪੁਲਸ ਵਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਮ੍ਰਿਤਕ ਸਾਹਿਲ ਕੁਮਾਰ ਦੀ ਮਾਤਾ ਆਸ਼ਾ ਰਾਣੀ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਦਾ ਕਹਿਣਾ ਹੈ ਕਿ ਉਹ ਦੁਕਾਨ ’ਤੇ ਸੋਨੇ ਦੀ ਕਟਾਈ ਦਾ ਕੰਮ ਕਰਦਾ ਸੀ, ਉਹ ਘਰੋਂ ਦੁਕਾਨ ’ਤੇ ਗਿਆ ਸੀ, ਜਿੱਥੇ ਮੁਲਜ਼ਮ ਨੇ ਉਸ ਦੇ ਲੜਕੇ ਨਾਲ ਬਦਸਲੂਕੀ ਕੀਤੀ ਅਤੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਦੁਕਾਨ ਤੋਂ ਕੱਢਿਆ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਮਗਰੋਂ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਰੋ-ਰੋ ਦੱਸੀਆਂ ਇਹ ਗੱਲਾਂ
ਬੇਇੱਜ਼ਤੀ ਨਾਲ ਜਲੀਲ ਕਰਨ ’ਤੇ ਉਹ ਘਰ ਆਇਆ ਅਤੇ ਉਨ੍ਹਾਂ ਦੀ ਗੈਰ-ਮੌਜੂਦਗੀ ਵਿਚ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਲੜਾਈ ਵਿਚ ਜ਼ਖ਼ਮੀ-ਕੁੱਤਿਆਂ ਨੂੰ ਲੈ ਕੇ ਹੋਏ ਝਗੜੇ ਵਿਚ ਹਮਲਾ ਕਰ ਕੇ ਜ਼ਖ਼ਮੀ ਕਰਨ ਦੇ ਦੋਸ਼ ਵਿਚ ਥਾਣਾ ਗੇਟ ਹਕੀਮਾ ਦੀ ਪੁਲਸ ਨੇ ਦਾਰਾ ਸਿੰਘ, ਧੋਨੀ, ਕਰਨ ਕਵਾੜੀਆ, ਲਾਡੀ ਅਤੇ ਉਨ੍ਹਾਂ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- 3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ
ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਆਪਣੇ ਮਾਮੇ ਦੇ ਮੁੰਡੇ ਨੂੰ ਮਿਲਣ ਗਿਆ ਸੀ, ਜਿੱਥੇ ਉਸ ਦੇ ਗੁਆਂਢੀ ਦੇ ਘਰੋਂ ਨਿਕਲਿਆ ਕੁੱਤਾ ਉਸ ਦੇ ਮਾਮੇ ਦੇ ਮੁੰਡੇ ਨੂੰ ਵੱਢਣ ਲੱਗਾ, ਜਿਸ ਨੇ ਕੁੱਤੇ ਨੂੰ ਪੱਥਰ ਮਾਰ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ 'ਤੇ ਹਮਲਾ ਕਰ ਦਿੱਤਾ, ਜਦੋਂ ਉਹ ਛੁਡਾਉਣ ਗਿਆ ਤਾਂ ਮੁਲਜ਼ਮਾਂ ਵੱਲੋਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਜ਼ਖ਼ਮੀ ਵੀ ਕਰ ਦਿੱਤਾ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਚ ਫਿਰ ਦੋਹਰਾ ਕਤਲ ਕਾਂਡ, ਪਤੀ-ਪਤਨੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
NEXT STORY