ਬਟਾਲਾ (ਸਾਹਿਲ)- ਬੀਤੇ ਦਿਨ ਪਿੰਡ ਖਤੀਬ ਨੇੜੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚੇ ਦੇ ਮੁੰਡੇ ਜਤਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਬਾਸਰਪੁਰਾ ਨੇ ਦੱਸਿਆ ਕਿ ਮੇਰਾ ਚਚੇਰਾ ਭਰਾ ਗੁਰਭੇਜ ਸਿੰਘ (20) ਪੁੱਤਰ ਸੱਤਪਾਲ ਸਿੰਘ ਜੋ ਕਿ ਪਲੰਬਰ ਦਾ ਕੰਮ ਕਰਦਾ ਹੈ, ਨੂੰ ਪਿੰਡ ਖਤੀਬ ਨੇੜੇ ਬਣ ਰਹੇ ਇਕ ਰਿਜ਼ੋਰਟ ਵਿਚ ਕੰਮ ਕਰਦੇ ਸਮੇਂ ਅਚਾਨਕ ਕਰੰਟ ਲੱਗ ਗਿਆ। ਜਿਸ ਤੋਂ ਬਾਅਦ ਠੇਕੇਦਾਰ ਰਮੇਸ਼ ਕੁਮਾਰ ਨੇ ਉਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਬਟਾਲਾ 'ਚ ਸ਼ਿਵ ਸੈਨਾ ਆਗੂ ਤੇ ਉਸ ਦੇ ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਓਧਰ ਇਸ ਬਾਰੇ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਥਾਣਾ ਸਿਵਲ ਲਾਈਨ ਦੇ ਐੱਸ. ਆਈ. ਮਨੋਹਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਭੇਜ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕਰਕੇ ਪਰਿਵਾਰਕ ਮੈਂਬਰਾਂ ਦੇ ਕਹਿਣੇ ਮੁਤਾਬਕ ਅਗਲੇਰੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ਦੀ ਹੌਟਲਾਈਨ ਠੱਪ, ਗਰਮੀ ਤੋਂ ਪ੍ਰੇਸ਼ਾਨ ਯਾਤਰੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਵੱਡੀ ਖ਼ਬਰ: ਬਟਾਲਾ 'ਚ ਸ਼ਿਵ ਸੈਨਾ ਆਗੂ ਤੇ ਉਸ ਦੇ ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
NEXT STORY