ਅੰਮ੍ਰਿਤਸਰ (ਜਸ਼ਨ)- ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਪਿੰਡ ਮੱਤੇਵਾਲ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ 20 ਸਾਲਾ ਜਸਬੀਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਮਸ਼ਹੂਰ ਜਹਾਜ਼ ਚੌਂਕ, ਕਿਸੇ ਸਮੇਂ ਹੁੰਦਾ ਸੀ ਸੈਲਫ਼ੀ ਪੁਆਇੰਟ
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮ੍ਰਿਤਕ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਮੁੰਡੇ ਨੂੰ ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਕਰਵਾਇਆ ਸੀ ਪਰ ਉਹ ਬੀਤੇ ਦਿਨ ਉਥੋਂ ਫ਼ਰਾਰ ਹੋ ਗਿਆ ਸੀ। ਉਸ ਨੇ ਦੱਸਿਆ ਕਿ ਸ਼ੇਰਾ ਵਾਲਾ ਗੇਟ ਸਥਿਤ ਗੈਸਟ ਹਾਊਸ 'ਚ ਨਸ਼ੇ ਦੀ ਓਵਰਡੋਜ਼ ਲੈਣ ਨਾਲ ਉਸ ਦੇ ਪੁੱਤਰ ਦੀ ਮੌਤ ਹੋ ਗਈ, ਜਦਕਿ ਉਕਤ ਗੈਸਟ ਹਾਊਸ ’ਚ ਉਸ ਦੇ ਨਾਲ ਰੁੱਕਾ ਉਕਤ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਲੜੇਗਾ ਜਲੰਧਰ ਦੀ ਜ਼ਿਮਨੀ ਚੋਣ : ਸੁਖਬੀਰ ਬਾਦਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਭਾਰਤ-ਪਾਕਿ ਸਰਹੱਦ ਨੇੜੇ ਘੁੰਮਦਾ ਭਾਰਤੀ ਗ੍ਰਿਫ਼ਤਾਰ
NEXT STORY