ਅੰਮ੍ਰਿਤਸਰ- ਪੰਜਾਬ ਵਿੱਚ ਆਏ ਦਿਨ ਹੀ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਤੇ ਲੋਕਾਂ ਦੇ ਮਨਾਂ ਵਿਚ ਪੁਲਿਸ ਦਾ ਡਰ ਖੌਫ ਨਜ਼ਰ ਨਹੀਂ ਆ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਕਸ਼ਮੀਰ ਐਵਨਿਊ ਤੋਂ ਸਾਹਮਣੇ ਆਇਆ ਜਿੱਥੇ ਕਿ ਪੁਰਾਣੀ ਰੰਜਿਸ਼ ਦੇ ਤਹਿਤ ਇੱਕ ਵਿਅਕਤੀ ਦੇ ਘਰ ਦੇ ਉੱਪਰ ਹਮਲਾ ਕੀਤਾ ਗਿਆ ਹੈ। ਪੀੜਤ ਨੌਜਵਾਨ ਨੇ ਦੱਸਿਆ ਕਿ ਉਸ ਦਾ ਨਾਮ ਰਾਘਵ ਮਹਾਜਨ ਹੈ ਅਤੇ ਉਹ ਅੰਮ੍ਰਿਤਸਰ ਦੇ ਕਸ਼ਮੀਰ ਐਵਨਿਊ ਵਿੱਚ ਰਹਿੰਦਾ ਹੈ ਅਤੇ ਉਸ ਦਾ ਦਿੱਲੀ 'ਚ ਉਸ ਦਾ ਆਪਣਾ ਬਿਜ਼ਨੈੱਸ ਹੈ ਅਤੇ ਅੰਮ੍ਰਿਤਸਰ 'ਚ ਵੀ ਉਸਦਾ ਕਾਰੋਬਾਰ ਹੈ। ਜਦੋਂ ਅੰਮ੍ਰਿਤਸਰ ਆਇਆ 'ਤੇ ਆਪਣੀ ਦੁਕਾਨ ਸਿਟੀ ਸੈਂਟਰ ਵਿਖੇ ਗਿਆ ਅਤੇ ਉੱਥੇ ਦੋ ਜਣੇ ਪੁਰਾਣੀ ਰੰਜਿਸ਼ ਨੂੰ ਲੈ ਕੇ ਆਏ ਅਤੇ ਉਸ 'ਤੇ ਹਮਲਾ ਕਰ ਦਿੱਤਾ। ਜਿਸ ਦੀ ਕਿ ਉਸਨੇ ਬੱਸ ਸਟੈਂਡ ਪੁਲਸ ਚੌਂਕੀ ਨੂੰ ਦਰਖਾਸਤ ਦਿੱਤੀ।
ਇਸ ਤੋਂ ਬਾਅਦ ਉਹ ਆਪਣੇ ਘਰ ਆ ਗਿਆ ਅਤੇ ਰਾਤ ਨੂੰ ਤਿੰਨ ਵਿਅਕਤੀਆਂ ਵੱਲੋਂ ਉਹਨਾਂ ਦੇ ਘਰ ਦੇ ਬਾਹਰ ਖੜੀ ਕਾਰ 'ਤੇ ਹਮਲਾ ਕੀਤਾ ਗਿਆ। ਪੀੜਤ ਵਿਅਕਤੀਆਂ ਨੇ ਕਿਹਾ ਕਿ ਮੈਨੂੰ ਸ਼ੱਕ ਹੈ ਕਿ ਇਹ ਹਮਲਾ ਪੁਰਾਣੇ ਰੰਜਿਸ਼ ਦੇ ਤਹਿਤ ਮੇਰੇ ਜਾਣਕਾਰ ਅਮਿਤ ਮਹਾਜਨ ਤੇ ਰਘੂ ਮਹਾਜਨ ਵੱਲੋਂ ਹੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਮੇਰੇ ਘਰ ਦੇ ਬਾਹਰ ਖੜ੍ਹੀ ਇਨੋਵਾ ਕਾਰ 'ਤੇ ਵੀ ਪਥਰਾਵ ਕੀਤਾ ਅਤੇ ਉਸਦੇ ਸ਼ੀਸ਼ੇ ਤੋੜੇ ਗਏ। ਇਸ ਤੋਂ ਬਾਅਦ ਇਕ ਵਿਦੇਸ਼ੀ ਨੰਬਰ ਤੋਂ ਫੋਨ ਕਰਵਾ ਕੇ ਮੈਨੂੰ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਗਈ। ਇਸ ਦੇ ਨਾਲ ਹੀ ਪੀੜਤ ਵਿਅਕਤੀ ਨੇ ਪੁਲਸ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ।
ਦੂਜੇ ਪਾਸੇ ਇਸ ਮਾਮਲੇ 'ਚ ਪੁਲਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੋਮਾ ਮਹਾਜਨ ਨਾਮਕ ਔਰਤ ਦੀ ਦਰਖਾਸਤ ਆਈ ਹੈ ਅਤੇ ਉਸ ਦਰਖਾਸਤ 'ਚ ਉਹਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਕਿਸੇ ਵਿਅਕਤੀ ਵੱਲੋਂ ਤੋੜੀ ਗਈ ਹੈ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਦੀ ਕਿ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਸ ਸੀਸੀਟੀਵੀ ਵੀਡੀਓ ਦੇ ਆਧਾਰ 'ਤੇ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਸਰਕਾਰੀ TB ਹਸਪਤਾਲ ਦੀ 60 ਕਰੋੜ ਦੀ ਲਾਗਤ ਨਾਲ ਬਣੇਗੀ ਨਵੀਂ ਇਮਾਰਤ
NEXT STORY