ਗੁਰਦਾਸਪੁਰ,(ਜ. ਬ.)- ਕਾਰ ਅਤੇ ਮੋਟਰਸਾਈਕਲ ਦੀ ਟੱਕਰ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਅਰੁਜਨ ਕੁਮਾਰ ਪੁੱਤਰ ਰਾਜ ਕੁਮਾਰ ਪਨਿਆੜ ਅੱਜ ਮੋਟਰਸਾਈਕਲ ’ਤੇ ਗੁਰਦਾਸਪੁਰ ਤੋਂ ਦਵਾਈਆਂ ਲੈ ਕੇ ਦੀਨਾਨਗਰ ਜਾ ਰਿਹਾ ਸੀ ਕਿ ਰਸਤੇ ’ਚ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਅਰੁਜਨ ਦੀ ਮੌਤ ਹੋ ਗਈ। ਪਤਾ ਲੱਗਾ ਕਿ ਕਾਰ ਦੀਨਾਨਗਰ ਇਲਾਕੇ ਦੇ ਇਕ ਪਿੰਡ ਦੇ ਸਰਪੰਚ ਦੀ ਸੀ। ਪੁਲਸ ਨੇ ਲਾਂਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੀ.ਆਈ.ਏ. ਸਟਾਫ ਨੇ ਹੈਰੋਇਨ ਸਮੇਤ ਇਕ ਨੌਜਵਾਨ ਕੀਤਾ ਗ੍ਰਿਫ਼ਤਾਰ
NEXT STORY