ਬਟਾਲਾ(ਬੇਰੀ, ਸਾਹਿਲ)- ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ’ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਮੋਟਰ ਸਾਈਕਲ ਸਵਾਰ 4 ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਨੂੰ ਤਾਬੜਤੋੜ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਨਵਜੰਮੇ ਬੱਚੇ ਨੂੰ ਕੰਢਿਆਂ ’ਚ ਸੁੱਟਣ ਦੇ ਮਾਮਲੇ 'ਚ ਨਵਾਂ ਮੋੜ, ਮਾਪਿਆਂ ਦੀ ਹੋਈ ਪਛਾਣ, ਪਿਓ ਨੇ ਮਾਂ ਨੂੰ ਦੱਸਿਆ...
ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਡੇਰਾ ਬਾਬਾ ਨਾਨਕ ਰੋਡ ’ਤੇ ਰੱਖ ਕੇ ਪੁਲਸ ਪ੍ਰਸ਼ਾਸਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮ੍ਰਿਤਕ ਜਸਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਾਨ ਨਗਰ ਬਟਾਲਾ ਦੀ ਪਤਨੀ ਚਰਨਜੀਤ ਕੌਰ ਅਤੇ ਭਰਾ ਲਾਡੀ ਨੇ ਦੱਸਿਆ ਕਿ ਜਸਜੀਤ ਸਿੰਘ ਆਪਣੇ ਦੋਸਤਾਂ ਨਾਲ ਗੱਡੀ ’ਚ ਸਵਾਰ ਹੋ ਤਾਰਾਗੜ੍ਹ ਕਿਸੇ ਕੰਮ ਗਿਆ ਸੀ ਅਤੇ ਸ਼ਾਮ ਕਰੀਬ 6 ਵਜੇ ਉਹ ਡੇਰਾ ਬਾਬਾ ਨਾਨਕ ਰੋਡ ਨਜ਼ਦੀਕ ਖੋਖਰ ਪੈਲੇਸ ਵਿਖੇ ਕਾਰ ਖੜ੍ਹੀ ਕਰ ਕੇ ਜਦ ਆਪਣੇ ਘਰ ਜਾ ਰਹੇ ਸਨ ਤਾਂ ਪਿੱਛੋਂ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ 4 ਅਣਪਛਾਤੇ ਵਿਅਕਤੀਆਂ ਨੇ ਜਸਜੀਤ ਸਿੰਘ ’ਤੇ ਤਾਬੜਤੋੜ ਗੋਲੀਆਂ ਚੱਲਾ ਦਿੱਤੀਆਂ, ਜਿਸਦੇ ਚਲਦਿਆਂ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਪ੍ਰਸ਼ਾਸਨ ਵੱਲੋਂ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਜਸਜੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜੱਗੂ ਭਗਵਾਨਪੁਰੀਆ ਦਾ ਵਧਿਆ 5 ਦਿਨ ਦਾ ਪੁਲਸ ਰਿਮਾਂਡ, ਜਤਾਇਆ ਜਾਨ ਨੂੰ ਖ਼ਤਰਾ
ਇਸ ਸਬੰਧੀ ਡੀ. ਐੱਸ. ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜਸਜੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਹੈਰੀ ਚੱਠਾ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕਰ ਕੇ ਲਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 3 ਜ਼ਿਲ੍ਹਿਆਂ ਦਾ ਫਿਰ ਉਹੀ ਹਾਲ, ਪਰਾਲੀ ਸਾੜਨ ਦੇ ਮਾਮਲੇ 'ਚ ਸਭ ਤੋਂ ਅੱਗੇ, ਹੈਰਾਨ ਕਰੇਗਾ ਅੰਕੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵਜੰਮੇ ਬੱਚੇ ਨੂੰ ਕੰਢਿਆਂ ’ਚ ਸੁੱਟਣ ਦੇ ਮਾਮਲੇ 'ਚ ਨਵਾਂ ਮੋੜ, ਮਾਪਿਆਂ ਦੀ ਹੋਈ ਪਛਾਣ, ਪਿਓ ਨੇ ਮਾਂ ਨੂੰ ਦੱਸਿਆ...
NEXT STORY