ਅੰਮ੍ਰਿਤਸਰ (ਸਰਬਜੀਤ)- ਅੰਮ੍ਰਿਤਸਰ ਜ਼ਿਲ੍ਹੇ ਵਿਖੇ ਇਕ ਨੌਜਵਾਨ ਦੀ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬੜੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਦੋਸਤ ਦੀ ਕੁੜੀ ਨਾਲ ਮੱਥਾ ਟੇਕਣ ਤੋਂ ਬਾਅਦ ਕਮਰਾ ਲੈ ਹੋਟਲ ਵਿਚ ਰਹਿਣ ਗਿਆ ਸੀ। ਇਸ ਗੱਲ ਦਾ ਪਤਾ ਲੱਗਣ ’ਤੇ ਸਰਾਂ ਵਿਚ ਮੌਜੂਦ ਨਿਹੰਗ ਸਿੰਘਾਂ ਵਲੋਂ ਇਤਰਾਜ ਕਰ ਕੇ ਕੁੱਟਮਾਰ ਕੀਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ
ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਉਸ ਦੇ ਪਰਿਵਾਰਕ ਮੈਬਰਾਂ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ ਅਤੇ ਨੌਜਵਾਨ ਨੂੰ ਜ਼ਖ਼ਮੀ ਹਾਲਤ ’ਚ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਇਲਾਦ ਲਈ ਦਾਖਲ ਕਰਵਾ ਦਿੱਤਾ। ਇਸ ਮਾਮਲੇ ਦੇ ਸਬੰਧ ’ਚ ਪੁਲਸ ਅਧਿਕਾਰੀ ਅਰੁਣ ਕੁਮਾਰ ਦਾ ਕਹਿਣਾ ਹੈ ਕਿ ਫਿਲਹਾਲ ਉਨ੍ਹਾਂ ਕੋਲ ਨੌਜਵਾਨ ਦੀ ਕੁੱਟਮਾਰ ਕਰਨ ਦੀ ਸ਼ਿਕਾਇਤ ਆਈ ਹੈ, ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਪਾਕਿਸਤਾਨ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ, ਇਕ ਮਹੀਨੇ ਦੇ ਰਾਸ਼ਨ ਲਈ ਭੇਜੀ ਵੱਡੀ ਰਕਮ
ਪੇਂਟ ਕੈਮੀਕਲ ਦੀ ਫੈਕਟਰੀ ’ਚ ਹੋਇਆ ਧਮਾਕਾ, ਲੋਕਾਂ ’ਚ ਫੈਲੀ ਦਹਿਸ਼ਤ
NEXT STORY