ਬਟਾਲਾ (ਸਾਹਿਲ)- ਥਾਣਾ ਕਾਦੀਆਂ ਦੀ ਪੁਲਸ ਵਲੋਂ 92 ਗ੍ਰਾਮ ਹੈਰੋਇਨ ਤੇ 5500 ਰੁਪਏ ਡਰੱਗ ਮਨੀ ਸਮੇਤ ਨੌਜਵਾਨ ਨੂੰ ਗ੍ਰਿਫਤਾਰ ਕਰਦਿਆਂ ਕੰਪਿਊਟਰ ਕੰਡਾ ਤੇ ਮੋਟਰਸਾਈਕਲ ਵੀ ਕਬਜ਼ੇ ਵਿਚ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਾਦੀਆਂ ਦੇ ਏ.ਐੱਸ.ਆਈ ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਭੈਣ ਬਾਂਗਰ ਦੇ ਬਾਹਰ ਸ਼ਮਸ਼ਾਨਘਾਟ ਨੇੜਿਓਂ ਪਲਟੀਨਾ ਮੋਟਰਸਾਈਕਲ ਨੰ.ਪੀ.ਬੀ.06ਬੀ.ਈ.6772 ’ਤੇ ਸਵਾਰ ਹੋ ਕੇ ਆਏ ਨੌਜਵਾਨ ਨੂੰ ਚੈਕਿੰਗ ਲਈ ਰੋਕਿਆ, ਜਿਸ ਨੇ ਆਪਣਾ ਨਾਮ ਰਾਮ ਸਿੰਘ ਉਰਫ ਰਾਮਾ ਵਾਸੀ ਭੈਣੀ ਬਾਂਗਰ ਦੱਸਿਆ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਉਕਤ ਪੁਲਸ ਅਧਿਕਾਰੀ ਮੁਤਾਬਕ ਇਸਦੇ ਬਾਅਦ ਉਕਤ ਨੌਜਵਾਨ ਦੇ ਹੱਥ ਵਿਚ ਫੜੇ ਲਿਫਾਫੇ ਦੀ ਤਲਾਸ਼ੀ ਲੈਣ ’ਤੇ 92 ਗ੍ਰਾਮ ਹੈਰੋਇਨ ਤੇ ਜਾਮਾ ਤਲਾਸ਼ੀ ਦੌਰਾਨ 5500 ਰੁਪਏ ਡਰੱਗ ਮਨੀ, ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ। ਏ.ਐੱਸ.ਆਈ ਰਛਪਾਲ ਸਿੰਘ ਨੇ ਦੱਸਿਆ ਕਿ ਇਸ ਉਪਰੰਤ ਉਕਤ ਨੌਜਵਾਨ ਨੂੰ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਗ੍ਰਿਫਤਾਰ ਕਰਕੇ ਥਾਣੇ ਲਿਆਂਦਾ ਗਿਆ, ਜਿਥੇ ਇਸ ਖਿਲਾਫ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ ਤੇ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਦਾ ਧੰਦਾ ਕਰਨ ਵਾਲੀ 'ਪੁਲਸ ਮੁਲਾਜ਼ਮ' ਕਾਬੂ, ਵੱਡੀ ਮਾਤਰਾ 'ਚ ਨਸ਼ਾ ਵੀ ਬਰਾਮਦ
NEXT STORY