ਬਟਾਲਾ (ਸਾਹਿਲ)-ਪੁਲਸ ਚੌਕੀ ਸਿੰਬਲ ਬਟਾਲਾ ਵੱਲੋਂ ਹੈਰੋਇਨ ਨਾਲ ਲਿਬੜੇ ਸਿਲਵਰ ਪੇਪਰ, 10 ਰੁਪਏ ਦੇ ਨੋਟ ਅਤੇ ਲਾਈਟਰ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਸ ਚੌਕੀ ਸਿੰਬਲ ਬਟਾਲਾ ਦੇ ਇੰਚਾਰਜ ਐੱਸ. ਆਈ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਪੂੰਦਰ ਦੇ ਕਬਰਿਸਤਾਨ ਤੋਂ ਮਨਜੀਤ ਸਿੰਘ ਵਾਸੀ ਪਿੰਡ ਭੁੱਲਰ ਨੂੰ ਕਾਬੂ ਕਰ ਕੇ ਇਸ ਕੋਲੋਂ ਸਿਲਵਰ ਵਰਕ ਹੈਰੋਇਨ ਨਾਲ ਲਿਬੜਿਆ, 10 ਰੁਪਏ ਦੇ ਨੋਟ ਦੀ ਪਾਈਪ ਅਤੇ ਲਾਈਟਰ ਬਰਾਮਦ ਕੀਤਾ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰਨ ਉਪਰੰਤ ਇਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲ ਗੱਡੀ ਨਾਲ ਵਿਅਕਤੀ ਟਕਰਾਇਆ, ਮੌਤ
NEXT STORY