ਕਾਦੀਆਂ (ਜ਼ੀਸ਼ਾਨ) : ਕਾਦੀਆਂ ਪੁਲਸ ਨੇ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਨਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਨਵਜੀਵਨ ਸਿੰਘ ਪੁੱਤਰ ਸਵਰਨ ਦਾਸ ਵਾਸੀ ਪਿੰਡ ਭਗਤਪੁਰਾ ਨੇੜੇ ਰੇਲਵੇ ਸਟੇਸ਼ਨ ਕਾਦੀਆਂ ਨੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਸਪਲੈਂਡਰ ਆਪਣੇ ਮਾਮੇ ਬਲਦੇਵ ਸਿੰਘ ਦੇ ਘਰ ਦੇ ਬਾਹਰ ਗਲੀ ਵਿਚ ਖੜ੍ਹਾ ਕਰ ਕੇ ਘਰ ਚਲਾ ਗਿਆ। ਜਦੋਂ ਉਹ ਸ਼ਾਮ ਨੂੰ ਘਰ ਦੇ ਬਾਹਰ ਆਇਆ ਤਾਂ ਉਸਨੇ ਦੇਖਿਆ ਕਿ ਉਸਦਾ ਮੋਟਰਸਾਈਕਲ ਉਥੋਂ ਗਾਇਬ ਸੀ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਉਸਨੇ ਆਪਣੇ ਮੋਟਰਸਾਈਕਲ ਦੀ ਕਾਫੀ ਭਾਲ ਕੀਤੀ। ਇਸ ਤੋਂ ਬਾਅਦ ਉਸਨੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਚੈੱਕ ਕੀਤਾ ਤਾਂ ਉਸ ’ਚ ਇਕ ਨੌਜਵਾਨ ਮੋਟਰਸਾਈਕਲ ਲਿਜਾਂਦਾ ਹੋਇਆ ਨਜ਼ਰ ਆਇਆ, ਜਿਸ ਤੋਂ ਬਾਅਦ ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਲਵਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਤੱਤਲਾ, ਜਿਸਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕਰ ਕੇ ਥਾਣਾ ਕਾਦੀਆਂ ’ਚ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਵਾਰਿਸ ਹਾਲਤ ’ਚ ਮਿਲੇ ਅਣਪਛਾਤੇ ਵਿਅਕਤੀ ਦੀ ਮੌਤ
NEXT STORY