ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਕੋਠੇ ਕਰਾਲਾ ਵਿਖੇ ਰਹਿਣ ਵਾਲੇ ਨੌਜਵਾਨ ਸ਼ੰਮੀ ਨੇ ਦੋਸ਼ ਲਗਾਇਆ ਹੈ ਕਿ ਬੀਤੇ ਦਿਨੀਂ ਇੱਕ ਨਿੱਜੀ ਹਸਪਤਾਲ ਦੇ ਐਂਬੂਲੈਂਸ ਡਰਾਈਵਰ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ ਉਸ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਖੂਨ ਨਾਲ ਲੱਥਪੱਥ ਸ਼ੰਮੀ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਸ਼ੰਮੀ ਦਾ ਦੋਸ਼ ਹੈ ਕਿ ਡਾਕਟਰ ਵੱਲੋਂ ਐਮਐਲਆਰ (MLR) ਪੁਲਸ ਨੂੰ ਭੇਜਣ ਅਤੇ ਉਸ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਵੀ ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਸ ਦਾ ਕਹਿਣਾ ਹੈ ਕਿ ਉਲਟਾ ਉਸ ‘ਤੇ ਇਹ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਸ ਨੇ ਦੋਸ਼ੀ ਦੀ ਪਤਨੀ ਨਾਲ ਛੇੜਛਾੜ ਕੀਤੀ ਹੈ ਅਤੇ ਪੁਲਸ ਵੱਲੋਂ ਉਸ ‘ਤੇ ਰਾਜੀਨਾਮਾ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਸ ਨੇ ਇਹ ਵੀ ਦੱਸਿਆ ਕਿ ਹਮਲਾ ਕਰਨ ਵਾਲਾ ਵਿਅਕਤੀ ਲਗਾਤਾਰ ਉਸ ਨੂੰ ਧਮਕੀਆਂ ਦੇ ਰਿਹਾ ਹੈ।
ਇਹ ਵੀ ਪੜ੍ਹੋ- ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ
ਦੂਜੇ ਪਾਸੇ ਮਾਮਲੇ ਦੀ ਤਫਤੀਸ਼ ਕਰ ਰਹੇ ਏਐਸਆਈ ਮਹਿੰਦਰ ਪਾਲ ਨੇ ਦੱਸਿਆ ਕਿ ਸ਼ੰਮੀ ਦੀ ਡਾਕਟਰੀ ਰਿਪੋਰਟ ਉਨ੍ਹਾਂ ਨੂੰ ਮਿਲ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪੱਖ ਵੱਲੋਂ ਵੀ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸ਼ੰਮੀ ਉਨ੍ਹਾਂ ਦੀ ਪਤਨੀ ਨਾਲ ਛੇੜਛਾੜ ਕਰਦਾ ਹੈ। ਏਐਸਆਈ ਮਹਿੰਦਰ ਪਾਲ ਨੇ ਕਿਹਾ ਕਿ ਦੋਹਾਂ ਧਿਰਾਂ ਨੂੰ ਪੁਲਿਸ ਥਾਣੇ ਵਿੱਚ ਬੁਲਾਇਆ ਗਿਆ ਹੈ। ਦੋਹਾਂ ਨੂੰ ਆਮਨੇ-ਸਾਮਨੇ ਬਿਠਾ ਕੇ ਗੱਲਬਾਤ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਜਿਸ ਪੱਖ ਦੀ ਗਲਤੀ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: ਭਿਆਨਕ ਹਾਦਸੇ 'ਚ ਮਾਪਿਆਂ ਦੇ ਸੋਹਣੇ-ਸੁਨੱਖੇੇ ਪੁੱਤ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ ਫਸਲਾਂ ਲਈ...
NEXT STORY