ਬਟਾਲਾ (ਬੇਰੀ)-ਬੀਤੀ ਰਾਤ ਘਰ ਜਾ ਰਹੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀ ਚੇਨ ਅਤੇ ਨਕਦੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਘਰ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਅਤੇ ਉਨ੍ਹਾਂ ਇਕ ਪਾਰਟੀ ਨੂੰ ਪੇਮੈਂਟ ਦੇਣੀ ਸੀ ਅਤੇ ਜਦ ਉਹ ਬੈਂਕ ਕਾਲੋਨੀ ਪੁਲ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਕੁਝ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਉਨ੍ਹਾਂ ਦੀ ਗੱਡੀ ਦੀ ਭੰਨ-ਤੋੜ ਕੀਤੀ ਅਤੇ ਹਮਲਾਵਰ ਉਸ ਦੇ ਗਲੇ ’ਚ ਪਾਈ ਹੋਈ ਸੋਨੇ ਦੀ ਚੇਨ ਅਤੇ ਗੱਡੀ ’ਚ ਰੱਖੇ ਇਕ ਲੱਖ ਰੁਪਏ ਖੋਹ ਕੇ ਫਰਾਰ ਹੋ ਗਏ।
ਉਸ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨਾਲ ਉਸ ਦੀ ਤਕਰਾਰ ਹੋ ਗਈ ਸੀ ਅਤੇ ਮੋਹਬਤਰ ਲੋਕਾਂ ਨੇ ਦੋਵਾਂ ਪਾਰਟੀਆਂ ਨੂੰ ਬਿਠਾ ਕੇ ਫੈਸਲਾ ਕਰਵਾ ਦਿੱਤਾ ਸੀ ਪਰ ਉਕਤ ਨੌਜਵਾਨ ਨੇ ਉਸੇ ਰੰਜਿਸ਼ ਤਹਿਤ ਆਪਣੇ ਦਿਲ ’ਚ ਰੱਖਿਆ ਅਤੇ ਅੱਜ ਉਨ੍ਹਾਂ ਉਸ ’ਤੇ ਹਮਲਾ ਕਰ ਦਿੱਤਾ। ਜਸਬੀਰ ਸਿੰਘ ਨੇ ਕਿਹਾ ਕਿ ਮੈਂ ਉਕਤ ਨੌਜਵਾਨ ਦੀ ਪਛਾਣ ਪੁਲਸ ਨੂੰ ਦੱਸ ਦਿੱਤੀ ਹੈ। ਇਸ ਸਬੰਧੀ ਥਾਣਾ ਸਿਟੀ ਦੇ ਐਡੀਸ਼ਨਲ ਐੱਸ. ਐੱਚ. ਓ. ਹਰਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੱਡੀ ਖ਼ਬਰ : ਤਰਨਤਾਰਨ ’ਚ ਅੱਜ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਖੁੱਲ੍ਹੀਆਂ ਸਾਰੀਆਂ ਦੁਕਾਨਾਂ
NEXT STORY