ਗੁਰਦਾਸਪੁਰ(ਗੋਰਾਇਆ)- ਗੁਰਦਾਸਪੁਰ ਦੇ ਪਿੰਡ ਬਾਂਗੋਵਾਨੀ ਨੇੜੇ ਬੁੱਧਵਾਰ ਦੁਪਹਿਰ ਵਾਪਰੇ ਸੜਕ ਹਾਦਸੇ ਵਿੱਚ ਟਰੈਕਟਰ-ਟਰਾਲੀ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਕੁੰਜਰ ਵਾਸੀ 22 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਇੱਕ ਨਿੱਜੀ ਕੰਪਨੀ ਵਿੱਚ ਟਰੈਕਟਰ ਚਾਲਕ ਵਜੋਂ ਕੰਮ ਕਰਦਾ ਸੀ। ਕੰਪਨੀ ਵੱਲੋਂ ਰਜਵਾਹੇ ’ਤੇ ਮਿੱਟੀ ਪਾਉਣ ਦਾ ਠੇਕਾ ਲਿਆ ਹੋਇਆ ਸੀ। ਬੁੱਧਵਾਰ ਨੂੰ ਉਹ ਟਰੈਕਟਰ-ਟਰਾਲੀ ਵਿੱਚ ਮਿੱਟੀ ਭਰ ਕੇ ਬਾਂਗੋਵਾਨੀ ਵੱਲ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਅਚਾਨਕ ਟਰਾਲੀ ਦਾ ਧੁਰਾ ਟੁੱਟ ਗਿਆ, ਜਿਸ ਕਾਰਨ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੇਤਾਂ ਵਿੱਚ ਪਲਟ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
ਹਾਦਸੇ ਦੌਰਾਨ ਗੁਰਵਿੰਦਰ ਸਿੰਘ ਨੇ ਟਰੈਕਟਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਮਿੱਟੀ ਨਾਲ ਭਰੀ ਟਰਾਲੀ ਉਸ ਦੇ ਉੱਪਰ ਜਾ ਡਿੱਗੀ। ਮਿੱਟੀ ਹੇਠਾਂ ਦੱਬਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਕਾਰਨ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
NEXT STORY