ਝਬਾਲ (ਨਰਿੰਦਰ)- ਪਿੰਡ ਝਬਾਲ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਵਾਉਣ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਮਨਦੀਪ ਸਿੰਘ (30) ਪੁੱਤਰ ਅਰਜਨ ਸਿੰਘ ਵਾਸੀ ਝਬਾਲ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਮੁੰਡਾ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦਾ ਆਦੀ ਸੀ। ਰੋਜ਼ਾਨਾ ਦੀ ਤਰ੍ਹਾਂ ਸ਼ਾਮ ਵੇਲੇ ਟੀਕਾ ਲਾਉਣ ਲਈ ਬਾਥਰੂਮ ’ਚ ਗਿਆ ਅਤੇ ਕਾਫੀ ਦੇਰ ਬਾਹਰ ਨਾ ਨਿਕਲਿਆ।
ਇਹ ਵੀ ਪੜ੍ਹੋ- ਪੰਜਾਬ 'ਚ 30 ਜੂਨ ਤੋਂ ਬਾਅਦ ਮੁਫਤ ਅਨਾਜ ਦੀ ਸਹੂਲਤ ਤੋਂ ਵਾਂਝੇ ਹੋ ਜਾਣਗੇ 28 ਲੱਖ ਲੋਕ
ਜਦੋਂ ਉਸ ਦੀ ਪਤਨੀ ਨਵਜੋਤ ਕੌਰ ਨੇ ਬਾਥਰੂਮ ਦਾ ਦਰਵਾਜ਼ਾ ਖੋਲ੍ਹਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਅਤੇ ਸਰਿੰਜ ਸੂਈ ਬਾਂਹ ’ਚ ਲੱਗੀ ਹੋਈ ਸੀ। ਮਾਤਾ ਨੇ ਦੱਸਿਆ ਕਿ ਨਸ਼ਾ ਛਡਾਉਣ ਲਈ ਉਨ੍ਹਾਂ ਨੇ ਮਨਦੀਪ ਸਿੰਘ ਨੂੰ ਚਾਰ ਮਹੀਨੇ ਨਸ਼ਾ ਛੁਡਾਊ ਕੇਂਦਰ ’ਚ ਦਾਖਲ ਵੀ ਕਰਵਾਇਆ ਸੀ। ਪਰ ਪਿੰਡ ’ਚੋਂ ਅਸਾਨੀ ਨਾਲ ਨਸ਼ਾ ਮਿਲ ਜਾਣ ਕਰਕੇ ਉਹ ਨਸ਼ਾ ਨਹੀਂ ਛੱਡ ਸਕਿਆ। ਮਾਤਾ ਨਰਿੰਦਰ ਕੌਰ ਨੇ ਦੱਸਿਆਂ ਕਿ ਮਨਦੀਪ ਸਿੰਘ ਉਸ ਦਾ ਇਕਲੌਤਾ ਪੁੱਤਰ ਸੀ। ਜਦੋਂ ਕਿ ਉਸ ਦੀ ਪਤਨੀ ਨਵਜੋਤ ਕੌਰ ਨੂੰ ਅਟੈਕ ਹੋਣ ਕਾਰਨ ਉਹ ਤੁਰਨ ਤੋਂ ਅਸੱਮਰਥ ਹੈ । ਮ੍ਰਿਤਕ ਆਪਣੇ ਪਿੱਛੇ ਦੋ ਛੋਟੀਆਂ ਲੜਕੀਆਂ ਛੱਡ ਗਿਆ।
ਇਹ ਵੀ ਪੜ੍ਹੋ- ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਨੇ ਕੀਤਾ ਬੰਦ, ਜਾਣੋ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ
NEXT STORY