ਬਟਾਲਾ(ਸਾਹਿਲ)-ਮੋਟਰਸਾਈਕਲ ਤੋਂ ਡਿੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਘਣੀਏ ਕੇ ਬਾਂਗਰ ਦੇ ਐੱਸ. ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਸੁਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਰਿਆਲੀ ਕਲਾਂ ਨੇ ਲਿਖਵਾਇਆ ਕਿ ਉਹ ਆਰਮੀ ’ਚੋਂ ਕੈਪਟਨ ਰਿਟਾਇਰ ਹੈ ਅਤੇ ਉਸਦਾ ਛੋਟਾ ਭਰਾ ਮੇਜਰ ਸਿੰਘ ਬੀਤੀ 10 ਅਕਤੂਬਰ ਸ਼ਾਮ ਸਾਢੇ 6 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਰਿਆਲੀ ਕਲਾਂ ਨੂੰ ਜਾ ਰਿਹਾ ਸੀ।
ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ CM ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਲਈ ਵੱਡਾ ਤੋਹਫ਼ਾ
ਇਸ ਦੌਰਾਨ ਜਦੋਂ ਪਿੰਡ ਤਲਵੰਡੀ ਭਰਥ ਤੋਂ ਪਿੰਡ ਰਿਆਲੀ ਕਲਾਂ ਵਾਲੇ ਮੋੜ ਨੂੰ ਮੁੜਿਆ ਤਾਂ ਕੁਝ ਹੀ ਦੂਰੀ ’ਤੇ ਉਸਦੇ ਉਕਤ ਭਰਾ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਇਹ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗਣ ਨਾਲ ਉਸਦੇ ਡੂੰਘੀਆਂ ਸੱਟਾਂ ਲੱਗ ਗਈਆਂ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਹੀ ਇਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ
ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਥਾਣਾ ਘਣੀਏ ਕੇ ਬਾਂਗਰ ਵਿਖੇ 194 ਬੀ.ਐੱਨ.ਐੱਸ.ਐੱਸ ਤਹਿਤ ਮਿ੍ਰਤਕ ਦੇ ਭਰਾ ਸੁਰਜੀਤ ਸਿੰਘ ਦੇ ਬਿਆਨ ’ਤੇ ਬਣਦੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਜ਼ਿਮਨੀ ਚੋਣ ਲਈ ਅੱਜ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ
NEXT STORY