ਬਟਾਲਾ (ਸਾਹਿਲ) : ਸਵੇਰੇ ਪਿੰਡ ਨੱਤ ਵਿਖੇ ਇਕ ਵਿਅਕਤੀ ਦੇ ਨੈੱਟ ਠੀਕ ਕਰਦੇ ਸਮੇਂ ਪੋਲ ਤੋਂ ਡਿੱਗਣ ਨਾਲ ਉਸਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਹਰਜਿੰਦਰ ਸਿੰਘ ਪੁੱਤਰ ਸੁਖਬੀਰ ਸਿੰਘ, ਜੋ ਕਿ ਮੱਲੀ ਮਾਰਕੀਟ ਡੇਰਾ ਰੋਡ ਬਟਾਲਾ ਵਿਖੇ ਰਹਿੰਦਾ ਸੀ, ਨੈੱਟ ਠੀਕ ਕਰਨ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪਿੰਡ ਨੱਤ ਵਿਚ ਉਨ੍ਹਾਂ ਦਾ ਭਰਾ ਕਿਸੇ ਦਾ ਨੈੱਟ ਠੀਕ ਕਰਨ ਲਈ ਗਿਆ ਸੀ। ਜਦੋਂ ਉਹ ਪੋਲ ’ਤੇ ਚੜ੍ਹ ਕੇ ਨੈੱਟ ਠੀਕ ਕਰ ਰਿਹਾ ਸੀ ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਹੇਠਾਂ ਡਿੱਗ ਪਿਆ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿਚ ਸ਼ੋਕ ਦੀ ਲਹਿਰ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ, 25 ਤੋਂ 27 ਮਈ ਤੱਕ ਹੋਵੇਗੀ ਹੜਤਾਲ
NEXT STORY