ਤਰਨਤਾਰਨ(ਰਮਨ)-ਅਣਪਛਾਤੇ ਟਰੈਕਟਰ-ਟਰਾਲੀ ਵੱਲੋਂ ਵਿਅਕਤੀ ਨੂੰ ਸਾਈਡ ਮਾਰਨ ਦੌਰਾਨ ਉਸਨੂੰ ਜ਼ਖਮੀ ਕਰ ਦਿੱਤਾ ਗਿਆ, ਜਿਸ ਦੀ ਹਸਪਤਾਲ ਵਿਚ ਜ਼ੇਰੇ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਵੈਰੋਵਾਲ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਤੱਕ ਲੱਗੇਗਾ Power cut
ਕੁਲਵੰਤ ਸਿੰਘ ਪੁੱਤਰ ਦੀਪ ਸਿੰਘ ਵਾਸੀ ਟਾਂਗਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਭਰਾ ਗੁਰਮੇਜ ਸਿੰਘ ਜੋ ਪਿੰਡ ਧਾਰੜ ਵਿਖੇ ਕਾਰਪੈਂਟਰ ਦਾ ਕੰਮ ਕਰਦਾ ਸੀ ਅਤੇ ਆਪਣੇ ਕੰਮ ਦੇ ਸਿਲਸਿਲੇ ਵਿਚ 30 ਜੁਲਾਈ ਨੂੰ ਰਾਤ ਕਰੀਬ 8 ਵਜੇ ਪਿੰਡ ਸਹਿੰਸਰਾ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਦਾਣਾ ਮੰਡੀ ਤੱਖਤੂ ਚੱਕ ਵਿਖੇ ਉਸ ਨੂੰ ਕੋਈ ਅਣਪਛਾਤੇ ਟਰੈਕਟਰ-ਟਰਾਲੀ ਦੀ ਸਾਈਡ ਮਾਰ ਕੇ ਸੜਕ ਉਪਰ ਸੁੱਟ ਦਿੱਤਾ ਗਿਆ ਅਤੇ ਉਹ ਮੌਕੇ ਤੋਂ ਫਰਾਰ ਹੋ ਗਿਆ। ਇਸ ਦੀ ਸੂਚਨਾ ਪ੍ਰਾਪਤ ਹੋਣ ’ਤੇ ਉਸ ਵੱਲੋਂ ਮੌਕੇ ’ਤੇ ਜਾ ਕੇ ਆਪਣੇ ਭਰਾ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰ ਸਾਹਿਬ ਨੇ ਉਸ ਨੂੰ ਕੇ.ਡੀ ਹਸਪਤਾਲ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਬੀਤੀ 2 ਅਗਸਤ ਨੂੰ ਉਸਦੇ ਭਰਾ ਦੀ ਦੌਰਾਨੇ ਇਲਾਜ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਅਕਾਲੀ ਵਰਕਰ ਦੇ ਘਰ ’ਤੇ ਚੱਲੀਆਂ ਤਾਬੜਤੋੜ ਗੋਲੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਏ.ਐੱਸ.ਆਈ ਗੁਰਵੇਲ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਪੁੱਤਰ ਦੀਪ ਸਿੰਘ ਵਾਸੀ ਟਾਂਗਰਾ ਦੇ ਬਿਆਨਾਂ ਹੇਠ ਅਣਪਛਾਤੇ ਵਾਹਨ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਦੁਕਾਨਦਾਰਾਂ ’ਤੇ ਮੰਡਰਾਉਣ ਲੱਗਾ ਖ਼ਤਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ
NEXT STORY