ਅੰਮ੍ਰਿਤਸਰ (ਜ.ਬ.)-ਮਕਬੂਲਪੁਰਾ ਇਲਾਕੇ ਵਿਚ ਰੰਜਿਸ਼ ਤਹਿਤ ਚਲਾਇਆ ਤਾਬੜਤੋੜ ਗੋਲੀਆਂ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 4/5 ਦਿਨ ਪਹਿਲਾਂ ਉਨ੍ਹਾਂ ਦੇ ਲੜਕੇ ਦੀ ਮੁਹੱਲੇ ਵਿਚ ਹੀ ਕੁਝ ਨੌਜਵਾਨਾਂ ਨਾਲ ਟਕਰਾਰ ਹੋ ਗਈ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਅੱਜ 4/5 ਅਣਪਛਾਤੇ ਨੌਜਵਾਨਾਂ ਵਲੋਂ ਉਸ ਦੇ ਪੁੱਤਰ ਨੂੰ ਗੋਲੀਆਂ ਚਲਾ ਕੇ ਜਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਨੇੜਲੇ ਨਿੱਜੀ ਹਸਪਤਾਲ ਲੈ ਕੇ ਜਾਣ ’ਤੇ ਜਿਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਕਬੂਲਪੁਰਾ ਮੁਖੀ ਸਮੇਤ ਪੁਲਸ ਦੇ ਹੋਰ ਅਧਿਕਾਰੀ ਮੌਕੇ ’ਤੇ ਪੁੱਜ ਗਏ। ਥਾਣਾ ਮੁਖੀ ਇੰਸਪੈਕਟਰ ਹਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਜਲਦ ਹੀ ਇਨ੍ਹਾਂ ਹਮਲਾਵਰਾਂ ਦੀ ਪਹਿਚਾਣ ਕਰ ਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੱਕ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ
NEXT STORY