ਅੰਮ੍ਰਿਤਸਰ(ਸੰਜੀਵ)- ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਗੇਟ ਹਕੀਮਾ ਦੀ ਪੁਲਸ ਨੇ ਬਾਬਾ ਚੰਨ ਸੱਪ ਵਾਲਾ, ਬਿੱਟੂ, ਬਿੱਟੂ ਦੀ ਪਤਨੀ ਅਤੇ ਅੰਕੁਸ਼ ਖਿਲਾਫ ਮਾਮਲਾ ਦਰਜ ਕੀਤਾ ਹੈ। ਗੁਰਮੀਤ ਕੌਰ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਚਾਚਾ ਜਮਾਲ ਨੇ ਫੋਨ ’ਤੇ ਦੱਸਿਆ ਕਿ ਉਸ ਦੇ ਭਰਾ ਰਾਜਵਿੰਦਰ ਭੋਲਾ ਦੀ ਮੌਤ ਹੋ ਗਈ ਹੈ, ਜਿਸ ’ਤੇ ਉਹ ਆਪਣੇ ਰਿਸ਼ਤੇਦਾਰਾਂ ਨਾਲ ਸ਼ੀਤਲਾ ਮੰਦਰ ਗਈ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਉਪਰੰਤ ਗਲੀ ’ਚ ਲੱਗੇ ਸੀ.ਸੀ ਟੀ.ਵੀ. ਕੈਮਰੇ ਤੋਂ ਪਤਾ ਲੱਗਾ ਕਿ ਉਸ ਦਾ ਭਰਾ ਭੋਲਾ 15 ਦਸੰਬਰ ਨੂੰ ਸ਼ਾਮ 7 ਵਜੇ ਦੇ ਕਰੀਬ ਬਾਬਾ ਚੰਨ ਸੱਪ ਵਾਲਾ ਦੇ ਘਰ ਗਿਆ ਸੀ, ਜਿੱਥੋਂ ਅਗਲੇ ਦਿਨ ਬਾਅਦ ਦੁਪਹਿਰ 3 ਵਜੇ ਬਾਬਾ ਚੰਦ ਤੇ ਹੋਰ ਮੁਲਜ਼ਮਾਂ ਨੇ ਉਸ ਦੇ ਭਰਾ ਨੂੰ ਕੰਬਲ ਵਿਚ ਲਪੇਟ ਕੇ ਉਸ ਦੇ ਕਮਰੇ ਵਿਚ ਛੱਡ ਦਿੱਤਾ । ਉਸ ਦੇ ਭਰਾ ਦੀ ਮੌਤ ਕਿਵੇਂ ਹੋਈ ਇਹ ਜਾਂਚ ਦਾ ਵਿਸ਼ਾ ਹੈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਬਦਲਿਆ ਮਿਜਾਜ਼, ਕੜਾਕੇ ਦੀ ਧੁੰਦ ਤੋਂ ਬਾਅਦ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
NEXT STORY