ਅਜਨਾਲਾ (ਗੁਰਪ੍ਰੀਤ)- ਅਜਨਾਲਾ ਦੇ ਸੱਕੀ ਪੁੱਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਕਰੀਬੀ ਦਲਬੀਰ ਸਿੰਘ ਨੇ ਦੱਸਿਆ ਕਿ ਨੌਜਵਾਨ ਰੇਸ਼ਮ ਅਤੇ ਗੁਰਪ੍ਰੀਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਰਾਤ ’ਤੇ ਜਾਣ ਲਈ ਕੱਪੜੇ ਲੈਣ ਵਾਸਤੇ ਆਏ ਸਨ। ਇਸ ਦੌਰਾਨ ਸੱਕੀ ਪੁੱਲ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਦੀ ਜੁਗਾੜੂ ਮੋਟਰਸਾਈਕਲ ਰੇੜੀ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਰੇਸ਼ਮ ਸਿੰਘ ਪੁੱਤਰ ਸਲਵਿੰਦਰ ਸਿੰਘ ਪਿੰਡ ਚੱਕ ਡੋਗਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੁਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
ਇਸ ਦੌਰਾਨ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ । ਪੁਲਸ ਅਧਿਕਾਰੀ ਸਰਵਣ ਸਿੰਘ ਨੇ ਦੱਸਿਆ ਕਿ ਸਵੇਰੇ ਸੜਕਾਂ ਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਈ ਹੈ ਅਤੇ ਇੱਕ ਗੰਭੀਰ ਰੂਪ ਵਿੱਚ ਜਖਮੀ ਹੈ ਜਿਸ ਨੂੰ ਅੰਮ੍ਰਿਤਸਰ ਇਲਾਜ ਦੇ ਲਈ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲੇ ਨੂੰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼
NEXT STORY