ਬਟਾਲਾ(ਸਾਹਿਲ, ਯੋਗੀ)- ਥਾਣਾ ਕਿਲਾ ਲਾਲ ਸਿੰਘ ਅਧੀਨ ਆਉਂਦੇ ਪਿੰਡ ਅਕਰਪੁਰਾ ਦੇ ਨਜ਼ਦੀਕ ਬੀਤੇ ਬੁੱਧਵਾਰ ਦੇਰ ਰਾਤ ਨੂੰ ਅਣਪਛਾਤੇ ਹਥਿਆਰਬੰਦ ਕੁਝ ਲੁਟੇਰਿਆਂ ਵੱਲੋਂ ਇਕ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕੀਤੇ ਜਾਣ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋਣ ਦਾ ਅੱਤ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਐੱਚ. ਓ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਦਮੋਦਰ ਨੇ ਪੁਲਸ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਉਣ ਮੌਕੇ ਦੱਸਿਆ ਕਿ ਉਸ ਦਾ ਲੜਕਾ ਮਨਪ੍ਰੀਤ ਸਿੰਘ ਉਰਫ਼ ਮਨੀ, ਜੋ ਕਿ ਬੁੱਧਵਾਰ ਰਾਤ ਕਰੀਬ 11 ਵਜੇ ਅਲੀਵਾਲ ਤੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਆ ਰਿਹਾ ਸੀ। ਜਦੋਂ ਉਹ ਪਿੰਡ ਅਕਰਪੁਰਾ ਦੇ ਨਜ਼ਦੀਕ ਪਹੁੰਚਿਆ ਤਾਂ ਉੱਥੇ ਕੁਝ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਉਸ ਨੂੰ ਜਬਰੀ ਰੋਕ ਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।
ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
ਇਸ ਹਮਲੇ ਨਾਲ ਉਸ ਦਾ ਲੜਕਾ ਮਨਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਉਕਤ ਮਹਿਲਾ ਨੇ ਅੱਗੇ ਦੱਸਿਆ ਕਿ ਉਸ ਦੇ ਲੜਕੇ ਪਾਸੋਂ ਲੁਟੇਰੇ ਕੁਝ ਨਕਦੀ, ਇਕ ਬੈਗ ਅਤੇ ਮੋਬਾਈਲ ਫ਼ੋਨ ਵੀ ਲੁੱਟ ਕੇ ਲੈ ਗਏ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...
ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਨੌਜਵਾਨ ਐਤਵਾਰ ਰਾਤ ਨੂੰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਿਆ, ਜਿਸ ’ਤੇ ਥਾਣਾ ਕਿਲਾ ਲਾਲ ਸਿੰਘ ਪੁਲਸ ਵੱਲੋਂ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਪਤਨੀ ਕਸ਼ਮੀਰ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਲੁਟੇਰਿਆਂ ਦੀ ਗ੍ਰਿਫ਼ਤਾਰੀ ਲਈ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਘਰ ’ਚ ਦਾਖ਼ਲ ਹੋ ਕੇ ਮੋਬਾਈਲ, ਹੈੱਡਫੋਨ, ਘੜੀਆਂ ਤੇ ਨਕਦੀ ਚੋਰੀ ਕਰਨ ਵਾਲਾ ਕਾਬੂ
NEXT STORY