ਝਬਾਲ(ਨਰਿੰਦਰ)- ਬੀਤੀ ਰਾਤ ਝਬਾਲ ਕਸਬੇ ਵਿਚ ਕੁਝ ਨੌਜਵਾਨਾਂ ਵੱਲੋਂ ਚਲਾਈ ਗੋਲੀ ਨਾਲ ਇਕ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ ਵਿਖੇ ਜ਼ਖ਼ਮੀ ਹੋਏ ਜ਼ੇਰੇ ਇਲਾਜ ਗੁਰਇੰਦਰਜੀਤ ਸਿੰਘ ਪੁੱਤਰ ਖਜ਼ਾਨ ਸਿੰਘ ਗੰਡੀਵਿੰਡ ਹਾਲ ਵਾਸੀ ਬਾਬਾ ਜੱਲਣ ਕਾਲੋਨੀ ਝਬਾਲ ਅੱਡਾ ਨੇ ਦੱਸਿਆ ਕਿ ਬੀਤੀ ਰਾਤ ਉਹ ਤਰਨਤਾਰਨ ਰੋਡ ’ਤੇ ਸਟੇਡੀਅਮ ਦੇ ਗੇਟ ਨੇੜੇ ਸੜਕ ’ਤੇ ਆ ਰਿਹਾ ਸੀ ਕਿ ਪਿੱਛੋਂ ਗੱਡੀ ’ਤੇ ਆਏ ਕੁਝ ਨੌਜਵਾਨਾਂ ਵੱਲੋਂ ਉਸ ਦੇ ਕੋਲ ਆ ਕੇ ਗੱਡੀ ਦਾ ਤੇਜ਼ ਕੱਟ ਮਾਰਨ ਨੂੰ ਲੈ ਕੇ ਤਕਰਾਰ ਹੋ ਗਿਆ।
ਇਹ ਵੀ ਪੜ੍ਹੋ- ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
ਇੰਨੇ ਨੂੰ ਪਿਛੋਂ ਮੋਟਰਸਾਈਕਲ ’ਤੇ ਆਏ ਉਸ ਦੇ ਸਾਥੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਇਕ ਗੋਲੀ ਮੇਰੀ ਲੱਤ ਵਿਚ ਲੱਗਣ ਨਾਲ ਮੈਂ ਜ਼ਖ਼ਮੀ ਹੋ ਗਿਆ, ਮੈਨੂੰ ਗੋਲੀ ਮਾਰਨ ਉਪਰੰਤ ਨੌਜਵਾਨ ਫ਼ਰਾਰ ਹੋ ਗਏ। ਬਾਅਦ ਜ਼ਖ਼ਮੀ ਨੌਜਵਾਨ ਗੁਰਇੰਦਰਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜੁਗਰਾਜ ਸਿੰਘ ਨੇ ਕਿਹਾ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਗੋਲੀ ਚਲਾਉਣ ਵਾਲੇ ਨੌਜਵਾਨ ਕਾਬੂ ਕੀਤੇ ਜਾਣਗੇ। ਇਸ ਗੋਲੀ ਨਾਲ ਝਬਾਲ ਕਸਬੇ ਖਾਸ ਕਰਕੇ ਦੁਕਾਨਦਾਰਾਂ ਵਿਚ ਦਹਿਸ਼ਤ ਪੈਦਾ ਹੋ ਗਈ ਹੈ ਕਿਉਂਕਿ ਅਜੇ ਇਕ ਮਹੀਨਾ ਪਹਿਲਾਂ ਹੀ ਇਸੇ ਜਗ੍ਹਾ ਨੇੜੇ ਚੱਲੀ ਗੋਲੀ ਨਾਲ ਝਬਾਲ ਵਾਸੀ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਬੱਬੇਹਾੜੀ ਪੁੱਲ 'ਤੇ ਨਾਕਾਬੰਦੀ ਦੌਰਾਨ ਜ਼ੈਨ ਕਾਰ 'ਚੋਂ 1.80 ਲੱਖ ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ, ਇਕ ਮੁਲਜ਼ਮ ਕਾਬੂ
NEXT STORY