ਪਠਾਨਕੋਟ(ਸ਼ਾਰਦਾ): ਬੀਤੇ ਦਿਨ ਸੈਲੀ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਗੰਭੀਰ ਰੂਪ ’ਚ ਜ਼ਖਮੀ ਹੋਏ 20 ਸਾਲਾ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਹਿਤ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬਾੜੀ (ਰਾਜਾ ਕਾ ਤਾਲਾਬ ਨੇੜੇ, ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਉਸ ਦੇ ਪਰਿਵਾਰ ਅਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਸ਼ਾਮ ਕਰੀਬ ਚਾਰ ਵਜੇ ਮੋਹਿਤ ਆਪਣੇ ਮੋਟਰਸਾਈਕਲ ’ਤੇ ਸੈਲੀ ਰੋਡ ਤੋਂ ਲੰਘ ਰਿਹਾ ਸੀ ਤਾਂ ਅਚਾਨਕ ਮੋਟਰਸਾਈਕਲ ਫਿਸਲਣ ਕਾਰਨ ਉਹ ਸੜਕ ’ਤੇ ਡਿੱਗ ਕੇ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਦੀ ਸੂਚਨਾ ’ਤੇ ਪੁਲਸ ਨੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਦੇਰ ਰਾਤ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ ਕੋਰਟ ਦੇ ਸਖ਼ਤ ਆਦੇਸ਼
ਲੋੜੀਂਦੀ ਕਾਰਵਾਈ ਤੋਂ ਬਾਅਦ ਪਰਿਵਾਰਕ ਮੈਂਬਰ ਮ੍ਰਿਤਕ ਦੇਹ ਨੂੰ ਪਿੰਡ ਬਾੜੀ ਲੈ ਗਏ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ’ਚ ਇਕ ਹੋਰ ਨੌਜਵਾਨ ਵੀ ਜ਼ਖਮੀ ਹੋਇਆ ਸੀ, ਜਿਸ ਦਾ ਹਸਪਤਾਲ ’ਚ ਇਲਾਜ ਕਰਵਾਇਆ ਗਿਆ।
ਇਹ ਵੀ ਪੜ੍ਹੋ- ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
NEXT STORY