ਤਰਨਤਾਰਨ (ਰਮਨ)-10ਵੀਂ ਜਮਾਤ ਦਾ ਪੇਪਰ ਦੇਣ ਗਏ ਵਿਦਿਆਰਥੀ ਨਾਲ ਕੁੱਟਮਾਰ ਕਰਨ ਅਤੇ ਹਵਾਈ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਤਿੰਨ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਜੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਚੰਬਾ ਕਲਾਂ ਨੇ ਦੱਸਿਆ ਕਿ ਉਹ ਆਰਮੀ ਵਿਚੋਂ ਸੇਵਾ ਮੁਕਤ ਹੋਇਆ ਹੈ ਅਤੇ ਉਸਦਾ ਮੁੰਡਾ ਜਸ਼ਨਪ੍ਰੀਤ ਸਿੰਘ ਸ਼ਹੀਦ ਜਗੀਰ ਸਿੰਘ ਗੌਰਮੈਂਟ ਹਾਈ ਸਕੂਲ ਗੰਡੀਵਿੰਡ ਵਿਖੇ ਦਸਵੀਂ ਜਮਾਤ ਦੇ ਸਾਲਾਨਾ ਪੇਪਰ ਦੇਣ ਗਿਆ ਸੀ। ਉਸਦੇ ਮੁੰਡੇ ਨੂੰ ਬੀਤੀ 17 ਮਾਰਚ ਵਾਲੇ ਦਿਨ ਕੁਝ ਮੁੰਡਿਆਂ ਨੇ ਧਮਕੀਆਂ ਦਿੱਤੀਆਂ ਸਨ ਕਿ ਤੂੰ ਪੇਪਰ ਦੇਣ ਨਹੀਂ ਆਉਣਾ, ਜਿਸ ਕਰਕੇ ਉਹ ਆਪਣੇ ਬੇਟੇ ਨੂੰ ਨਾਲ ਲੈ ਕੇ ਸਕੂਲ ਵਿਖੇ ਪੇਪਰ ਦਵਾਉਣ ਲਈ ਗਿਆ ਸੀ, ਜਦੋਂ ਸਕੂਲ ਵਿਖੇ ਕਰੀਬ 10:30 ਵਜੇ ਉਹ ਪੁੱਜੇ ਤਾਂ ਪੇਪਰ ਸ਼ੁਰੂ ਹੋਣ ਤੋਂ ਪਹਿਲਾਂ ਉਸ ਦੇ ਮੁੰਡੇ ਨੂੰ ਸਕੂਲ ਦੇ ਬਾਹਰ ਕੁਲਵਿੰਦਰ ਸਿੰਘ ਉਰਫ ਕਾਲਾ, ਪ੍ਰਭਜੀਤ ਸਿੰਘ ਉਰਫ ਪ੍ਰਭ ਪੁੱਤਰਾਨ ਮਲਕੀਤ ਸਿੰਘ ਅਤੇ ਨਿੱਕਾ ਪੁੱਤਰ ਦਿਲਬਾਗ ਸਿੰਘ ਵਾਸੀਆਨ ਗੰਡੀਵਿੰਡ ਕਾਲੋਨੀ ਵੱਲੋਂ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਦਾਦੇ-ਪੋਤੇ ਦੀ ਤੜਫ-ਤੜਫ਼ ਕੇ ਮੌਤ
ਇਸ ਦੌਰਾਨ ਤਿੰਨਾਂ ਵਿਅਕਤੀਆਂ ਨੇ ਉਸ ਦੇ ਬੇਟੇ ਨੂੰ ਘੇਰਾ ਪਾਉਂਦੇ ਹੋਏ ਉਸਦੇ ਸਿਰ ਵਿਚ ਕੜੇ ਮਾਰੇ, ਜਿਸ ਤੋਂ ਬਾਅਦ ਕੁਲਵਿੰਦਰ ਸਿੰਘ ਨੇ ਆਪਣੇ ਡੱਬ ਵਿਚੋਂ ਪਿਸਤੌਲ ਕੱਢ ਕੇ ਇਕ ਹਵਾਈ ਫਾਇਰ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਹਾਲਤ ਵਿਚ ਉਸਨੇ ਆਪਣੇ ਮੁੰਡੇ ਜਸ਼ਨਪ੍ਰੀਤ ਸਿੰਘ ਨੂੰ ਸਰਹਾਲੀ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ ਭਗਵੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਕਤ ਤਿੰਨਾਂ ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਕਾਨ ਮਾਲਕ ਨੇ ਕਿਰਾਏਦਾਰ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
NEXT STORY