ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)–ਚੋਰ ਲੁਟੇਰਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਚਲਾਉਂਦੇ ਹੋਏ ਥਾਣਾ ਤਲਵੰਡੀ ਭਾਈ ਪੁਲਸ ਨੇ ਏ. ਐੱਸ. ਆਈ. ਸੁਦੇਸ਼ ਕੁਮਾਰ ਦੀ ਅਗਵਾਈ ਹੇਠ ਇਕ ਮੁਲਜ਼ਮ ਨੂੰ 50 ਕੁਇੰਟਲ ਚੋਰੀ ਦੇ ਚੌਲਾਂ ਅਤੇ ਕੈਂਟਰ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸੁਦੇਸ਼ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਦਾਣਾ ਮੰਡੀ ਤਲਵੰਡੀ ਭਾਈ ਦੇ ਏਰੀਆ ’ਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜਸਵਿੰਦਰ ਉਰਫ਼ ਮੱਖਣ ਨਾਮਕ ਵਿਅਕਤੀ ਚੋਰੀ ਦੇ ਚੌਲ ਵੇਚਣ ਲਈ ਨੈਸ਼ਨਲ ਹਾਈਵੇਅ ’ਤੇ ਬਣੀ ਪਾਰਕਿੰਗ ’ਚ ਖੜ੍ਹੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਇਹ ਵੀ ਪੜ੍ਹੋ-ਕੱਢ ਲਓ ਮੋਟੀਆਂ-ਮੋਟੀਆਂ ਜੈਕਟਾਂ, ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੀ ਭਵਿੱਖਬਾਣੀ
ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਆਪਣੀ ਪੁਲਸ ਪਾਰਟੀ ਨਾਲ ਉਥੇ ਰੇਡ ਕਰਦੇ ਹੋਏ ਨਾਮਜ਼ਦ ਵਿਅਕਤੀ ਨੂੰ ਪੰਜਾਬ ਨੰਬਰ ਦੇ ਕੈਂਟਰ ਅਤੇ ਚੋਰੀ ਦੇ 50 ਕੁਇੰਟਲ ਚਾਵਲ ਦੇ ਨਾਲ ਖੜ੍ਹਾ ਕੀਤਾ ਹੋਇਆ ਸੀ, ਜਿਸ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ ਅਤੇ ਉਸ ਦੇ ਖ਼ਿਲਾਫ਼ ਥਾਣਾ ਤਲਵੰਡੀ ਭਾਈ ’ਚ ਮਾਮਲਾ ਦਰਜ ਕੀਤਾ ਗਿਆ ਹੈ। ਫੜ੍ਹੇ ਗਏ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਉਸ ਤੋਂ ਅੱਗੇ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਘਰ 'ਚ ਦਾਖ਼ਲ ਹੋ 'ਆਪ' ਵਰਕਰ 'ਤੇ ਚਲਾ ਦਿੱਤੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ
NEXT STORY