ਮਾਛੀਵਾੜਾ ਸਾਹਿਬ (ਟੱਕਰ): ਕੂੰਮਕਲਾਂ ਪੁਲਸ ਵੱਲੋਂ 27 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮੰਗੀ ਵਾਸੀ ਚੌਂਤਾ ਵਜੋਂ ਹੋਈ ਹੈ। ਥਾਣਾ ਕੂੰਮਕਲਾਂ ਦੇ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਕਿਸੇ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਗੁਰਮੀਤ ਸਿੰਘ ਮੰਗੀ ਜੋ ਕਿ ਬਾਹਰਲੇ ਪ੍ਰਦੇਸ਼ ਤੋਂ ਸਸਤੀ ਸ਼ਰਾਬ ਲਿਆ ਕੇ ਇੱਥੇ ਮਹਿੰਗੇ ਭਾਅ ’ਤੇ ਵੇਚਣ ਦਾ ਕੰਮ ਕਰਦਾ ਹੈ। ਅੱਜ ਵੀ ਉਸਦੇ ਘਰ ਨਾਜਾਇਜ਼ ਸ਼ਰਾਬ ਪਈ ਹੈ। ਪੁਲਸ ਵੱਲੋਂ ਤੁਰੰਤ ਛਾਪੇਮਾਰੀ ਕਰ ਗੁਰਮੀਤ ਸਿੰਘ ਮੰਗੀ ਦੇ ਘਰੋਂ 27 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈਆਂ ਤੇ ਉਸ ਖ਼ਿਲਾਫ਼ ਐਕਸਾਇਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
NEXT STORY