ਤਲਵੰਡੀ ਸਾਬੋ, (ਮੁਨੀਸ਼)- ਤਲਵੰਡੀ ਸਾਬੋ ਪੁਲਸ ਨੇ ਇਕ ਵਿਅਕਤੀ ਨੂੰ ਕਾਰ ਤੇ ਸ਼ਰਾਬ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਹੌਲਦਾਰ ਸੁਰਜੀਤ ਸਿੰਘ ਨੇ ਸੂਚਨਾ ਦੇ ਅਾਧਾਰ ’ਤੇ ਪੁਲਸ ਪਾਰਟੀ ਸਮੇਤ ਪਿੰਡ ਜਗਾ ਰਾਮ ਤੀਰਥ ਵਿਖੇ ਮੇਨ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਹਰਿਆਣਾ ਦੀ ਤਰਫੋ ਆ ਰਹੀ ਇਕ ਕਾਰ ਨੂੰ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ’ਚੋਂ 40 ਪੇਟੀਆਂ ਸ਼ਰਾਬ ਠੇਕਾ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਕਥਿਤ ਦੋਸ਼ੀ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਫਤਿਹਬਾਦ ਵਜੋਂ ਹੋਈ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਕਥਿਤ ਦੋਸੀ ਖਿਲਾਫ ਪਹਿਲਾਂ ਵੀ ਕਈ ਮਾਮਲਾ ਦਰਜ ਹਨ, ਕਥਿਤ ਦੋਸੀ ਨੂੰ ਅਦਾਲਤ ’ਚ ਪੇਸ਼ ਕਰ ਕੇ ਇਸ ਦਾ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇ ਕਿਉਂਕਿ ਇਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਉਧਰ ਦੂਜੇ ਪਾਸੇ ਥਾਣਾ ਮੁਖੀ ਜਸਵਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਪੁਲਸ ਨੇ 15 ਪੇਟੀਆਂ ਸ਼ਰਾਬ ਹਰਿਆਣਾ ਬਰਾਮਦ ਕੀਤੀ ਹੈ ਪਰ ਕਥਿਤ ਦੋਸ਼ੀ ਭੱਜਣ ’ਚ ਕਾਮਯਾਬ ਹੋ ਗਏ ਪਰ ਪੁਲਸ ਨੇ ਗੁਰਸੇਵਕ ਸਿੰਘ ਤੇ ਸਤਨਾਮ ਸਿੰਘ ਵਾਸੀ ਭਾਗੀਵਾਂਦਰ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਂਗਰਸ ਦੇ ਭਾਰਤ ਬੰਦ ਨੂੰ ਮਿਲਿਆ ਹੁੰਗਾਰਾ ਪਰ ਵਪਾਰੀ ਵਰਗ ਨਾਰਾਜ਼
NEXT STORY