ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ। ਥਾਣਾ ਸਿਟੀ ਸੰਗਰੂਰ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਮੁਦੱਈ ਤਰਨਵੀਰ ਸ਼ਰਮਾ ਵਾਸੀ ਸੰਗਰੂਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਪਿਤਾ ਕੁਲਦੀਪ ਕੁਮਾਰ ਆਪਣੇ ਨੰਬਰੀ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਜਦੋਂ ਉਹ ਬੀ. ਐੱਸ. ਐੱਨ. ਐੱਲ. ਐਕਸਚੇਂਜ ਸੰਗਰੂਰ ਨੇਡ਼ੇ ਪਹੁੰਚੇ ਤਾਂ ਤੇਜ਼ ਰਫਤਾਰੀ ਮੋਟਰਸਾਈਕਲ ’ਤੇ ਅਣਪਛਾਤੇ ਚਾਲਕ ਨੇ ਕੁਲਦੀਪ ਕੁਮਾਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਅਤੇ ਇਲਾਜ ਅਧੀਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮੁਦੱਈ ਦੇ ਬਿਆਨਾਂ ਦੀ ਜਾਂਚ ਕਰਨ ਉਪਰੰਤ ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨਾਜਾਇਜ਼ ਠੇਕੇ ਨੂੰ ਚੁਕਵਾਉਣ ਲਈ ਦੂਸਰੇ ਦਿਨ ਵੀ ਦਿੱਤਾ ਧਰਨਾ
NEXT STORY