ਫਿਰੋਜ਼ਪੁਰ (ਪਰਮਜੀਤ ਸੋਢੀ)- ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਹਵਾਲਾਤੀ ਖ਼ਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 540 ਰਾਹੀਂ ਸੁਖਜਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਅਚਾਨਕ ਤਲਾਸ਼ੀ ਕੀਤੀ ਗਈ ਅਤੇ ਤਲਾਸ਼ੀ ਦੌਰਾਨ ਚੱਕੀ ਅੰਦਰ ਬੰਦ ਹਾਈ ਰਿਸਕ ਹਵਾਲਾਤੀ ਵਰਿੰਦਰ ਸਿੰਘ ਉਰਫ਼ ਵਿੰਮੀ ਪੁੱਤਰ ਜਰਨੈਲ ਸਿੰਘ ਵਾਸੀ ਮੌੜ ਕਲਾਂ ਨੇੜੇ ਸਰਕਾਰੀ ਸਕੂਲ ਥਾਣਾ ਮੌੜ, ਜ਼ਿਲ੍ਹਾ ਬਠਿੰਡਾ ਵੱਲੋਂ ਚੱਕੀ ਅੰਦਰ ਬਣੇ ਬਾਥਰੂਮ ਵਿਚ ਲੱਗੀ ਹੋਈ ਟੁਆਲਿਟ ਸੀਟ ਵਿਚ ਛੁਪਾ ਕੇ ਰੱਖਿਆ ਹੋਇਆ 1 ਮੋਬਾਇਲ ਫੋਨ ਹੀਰੋ ਕੀ-ਪੈਡ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਮੁੜ ਵਧੇਗੀ ਠੰਡ, ਇਨ੍ਹਾਂ 6 ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਕਾਨਦਾਰ ਬੇਰਹਿਮੀ ਨਾਲ ਕੀਤੀ ਕੁੱਟਮਾਰ, ਲਾਹ ਦਿੱਤੀ ਪੱਗ
NEXT STORY