ਫਰੀਦਕੋਟ (ਰਾਜਨ)- ਫਰੀਦਕੋਟ ਦੀ ਜੇਲ੍ਹ ਵਿਚੋਂ ਕਰੀਬ 10 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਸਥਾਨਕ ਜੇਲ੍ਹ ਦੇ ਹਵਾਲਾਤੀ ਬੋਹੜ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਕਰਨੈਲ ਸਿੰਘ, ਮਨਪ੍ਰੀਤ ਸਿੰਘ, ਪਿੱਪਲ ਸਿੰਘ ਅਤੇ ਹਵਾਲਾਤੀ ਸੰਦੀਪ ਕੁਮਾਰ, ਕੈਦੀ ਵਿਜੈ ਕੁਮਾਰ ਅਤੇ ਹਰਪ੍ਰੀਤ ਸਿੰਘ ਪਾਸੋਂ 10 ਮੋਬਾਇਲ ਸਮੇਤ ਸਿਮ ਬਰਾਮਦ ਹੋਂਣ ’ਤੇ ਸਥਾਨਕ ਥਾਣਾ ਸਿਟੀ ਵਿਖੇ ਜੇਲ ਦੇ ਸਹਾਇਕ ਸੁਪਰਡੈਂਟ ਗੁਲਾਬ ਸਿੰਘ ਦੀ ਸ਼ਿਕਾਇਤ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜਦੋਂ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਨੇ ਬੈਰਕ-11 ਦੀ ਅਚਨਚੇਤ ਚੈਕਿੰਗ ਕੀਤੀ ਤਾਂ ਉਕਤ ਬੰਦੀਆਂ ਕੋਲੋਂ ਮੋਬਾਇਲ ਅਤੇ ਸਿਮ ਬਰਾਮਦ ਹੋਏ।
ਇਹ ਵੀ ਪੜ੍ਹੋ : ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ, ਪੜ੍ਹੋ ਪੂਰੀ ਲਿਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧੂਮਧਾਮ ਨਾਲ ਮਨਾਇਆ ਗਿਆ ਮਹਾਸ਼ਿਵਰਾਤਰੀ ਦਾ ਤਿਉਹਾਰ
NEXT STORY