ਮੋਗਾ, (ਸੰਦੀਪ)- ਜ਼ਿਲਾ ਅਤੇ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਨਸ਼ੇ ਵਾਲੇ ਪਾਊਡਰ ਦੀ ਸਮੱਗਲਿੰਗ ਦੇ ਮਾਮਲੇ ’ਚ ਨਾਮਜ਼ਦ ਇਕ ਵਿਅਕਤੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਅਾਧਾਰ ’ਤੇ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ ਭਰਨ ਦਾ ਹੁਕਮ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ’ਚ ਸ਼ਾਮਲ ਦੂਜੇ ਦੋਸ਼ੀ ਨੂੰ ਪਹਿਲਾਂ ਹੀ ਭਗੌਡ਼ਾ ਕਰਾਰ ਦਿੱਤਾ ਜਾ ਚੁੱਕਿਆ ਹੈ। ਜਾਣਕਾਰੀ ਮੁਤਾਬਕ ਥਾਣਾ ਸਿਟੀ ਸਾਊਥ ਪੁਲਸ ਵੱਲੋਂ 9 ਅਪ੍ਰੈਲ 2016 ਨੂੰ ਗਸ਼ਤ ਦੌਰਾਨ ਪਹਾਡ਼ਾ ਸਿੰਘ ਚੌਕ ਤੋਂ ਮਹਿਮੇ ਵਾਲਾ ਜਾਂਦੀ ਲਿੰਕ ਰੋਡ ’ਤੇ ਮੋਗਾ ਨਿਵਾਸੀ ਰਾਜਵਿੰਦਰ ਸਿੰਘ ਉਰਫ ਰਾਜਾ ਅਤੇ ਪਰਮਿੰਦਰ ਸਿੰਘ ਉਰਫ ਰਾਜਾ ਨੂੰ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋ 540 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਗਿਆ ਸੀ।
ਪੁਲਸ ਵੱਲੋਂ ਇਸ ਮਾਮਲੇ ’ਚ ਰਾਜਵਿੰਦਰ ਸਿੰਘ ਉਰਫ ਰਾਜਾ ਅਤੇ ਪਰਮਿੰਦਰ ਸਿੰਘ ਉਰਫ ਰਾਜਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਬੁੱਧਵਾਰ ਨੂੰ ਮਾਨਯੋਗ ਅਦਾਲਤ ਵੱਲੋਂ ਇਸ ਮਾਮਲੇ ’ਚ ਰਾਜਵਿੰਦਰ ਸਿੰਘ ਸਜ਼ਾ ਸੁਣਾਈ ਹੈ ਜਦਕਿ ਅਦਾਲਤ ਵੱਲੋਂ ਦੂਸਰੇ ਦੋਸ਼ੀ ਪਰਮਿੰਦਰ ਸਿੰਘ ਨੂੰ ਪਹਿਲਾਂ ਹੀ ਭਗੌਡ਼ਾ ਕਰਾਰ ਦਿੱਤਾ ਜਾ ਚੁੱਕਾ ਹੈ।
ਸਿਵਲ ਹਸਪਤਾਲ ’ਚ ਡਾਕਟਰਾਂ, ਸਟਾਫ ਤੇ ਸਹੂਲਤਾਂ ਦੀ ਘਾਟ
NEXT STORY