ਨਿਹਾਲ ਸਿੰਘ ਵਾਲਾ, (ਬਾਵਾ)– ਜ਼ਿਲਾ ਪੁਲਸ ਮੁਖੀ ਹਰਮਨਵੀਰ ਸਿੰਘ ਗਿੱਲ ਦੀਆਂ ਵਿਸ਼ੇਸ਼ ਹਦਾਇਤਾਂ ’ਤੇ ਜ਼ਿਲਾ ਹੈੱਡ ਕੁਆਟਰ ਡੀ. ਐੱਸ. ਪੀ. ਕੁਲਜਿੰਦਰ ਸਿੰਘ ਸੰਧੂ, ਡੀ. ਐੱਸ. ਪੀ. ਮਨਜੀਤ ਸਿੰਘ ਨਿਹਾਲ ਸਿੰਘ ਵਾਲਾ ਦੀ ਅਗਵਾਈ ਹੇਠ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ, ਵਧੀਕ ਥਾਣਾ ਮੁਖੀ ਬੇਅੰਤ ਸਿੰਘ ਭੱਟੀ, ਪੁਲਸ ਚੌਕੀ ਬਿਲਾਸਪੁਰ ਦੇ ਇੰਚਾਰਜ਼ ਰਾਮ ਲੁਭਾਇਆ ਵੱਲੋਂ ਭਾਰੀ ਗਿਣਤੀ ’ਚ ਪੁਲਸ ਫੋਰਸ ਨਾਲ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ’ਚ ਨਸ਼ਿਆਂ ਖਿਲਾਫ ਸਰਚ ਅਪਰੇਸ਼ਨ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਗਈ। ਅੱਜ ਦੀ ਇਸ ਸਰਚ ਮੁਹਿੰਮ ਦੌਰਾਨ ਬਾਹਰੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਕਾਰੋਬਾਰ ਕਰਦੇ ਦੋ ਵਿਅਕਤੀ ਪੁਲਸ ਨੇ ਕਾਬੂ ਕੀਤੇ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਰਚ ਅਭਿਆਨ ਪਿੰਡ ਹਿੰਮਤਪੁਰਾ ਅਤੇ ਭਾਗੀਕੇ ਵਿਖੇ ਕੀਤਾ ਗਿਆ, ਜਿਸ ਦੌਰਾਨ ਪ੍ਰਿਤਪਾਲ ਸਿੰਘ ਵਾਸੀ ਹਿੰਮਤਪੁਰਾ ਪਾਸੋਂ 115 ਬੋਤਲਾਂ ਅਤੇੇ ਜਤਿੰਦਰ ਸਿੰਘ ਉਰਫ ਵਿੱਕੀ ਵਾਸੀ ਹਿੰਮਤਪੁਰਾ ਪਾਸੋਂ 4 ਬੋਤਲਾਂ ਨਾਜਾਇਜ਼ ਸਰਾਬ ਬਰਾਮਦ ਕਰ ਕੇ ਉਕਤ ਵਿਅਕਤੀਆਂ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਅਧੀਨ ਮਾਮਲਾ ਦਰਜ਼ ਕਰ ਲਿਆ ਹੈ। ਇਸ ਮੌਕੇ ਡੀ. ਐੱਸ. ਪੀ. ਕੁਲਜਿੰਦਰ ਸਿੰਘ ਸੰਧੂ, ਡੀ. ਐੱਸ. ਪੀ. ਮਨਜੀਤ ਸਿੰਘ ਨੇ ਦੱਸਿਆ ਸਰਕਾਰ ਦੀਆਂ ਹਦਾਇਤਾਂ ’ਤੇ ਪੁਲਸ ਵੱਲੋਂ ਨਸ਼ਾਂ ਸਮੱਗਲਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਇਸ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।
ਕੈਂਸਰ ਦੀ ਨਾਮੁਰਾਦ ਬੀਮਾਰੀ ਨੇ ਲਈ ਔਰਤ ਦੀ ਜਾਨ
NEXT STORY