ਚੰਡੀਗੜ੍ਹ (ਸੁਸ਼ੀਲ) : ਲਲਿਤ ਹੋਟਲ ਵਿਚ ਯੂਨਾਈਟੇਡ ਕਿੰਗਡਮ (ਯੂ. ਕੇ.) ਦੀ ਰਹਿਣ ਵਾਲੀ 56 ਸਾਲਾ ਔਰਤ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਦੀ ਫਾਸਟ ਟਰੈਕ ਅਦਾਲਤ ਦੀ ਵਿਸ਼ੇਸ਼ ਜੱਜ ਸਵਾਤੀ ਸਹਿਗਲ ਨੇ 12 ਸਾਲ ਦੀ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ- ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਪਹੁੰਚੇ ਮੁੱਖ ਮੰਤਰੀ ਮਾਨ
ਹੋਟਲ ਦੇ ਸਾਬਕਾ ਕਰਮਚਾਰੀ ਫਰਹਾਨੁਜਾ ਜਾਮਾ ਨੂੰ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਦੋਸ਼ੀ ’ਤੇ 1 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਵਿਦੇਸ਼ੀ ਔਰਤ ਨੇ ਸ਼ਿਕਾਇਤ ਵਿਚ ਕਿਹਾ ਸੀ ਕਿ 20 ਦਸੰਬਰ 2018 ਨੂੰ ਸਵੇਰੇ 10:45 ਵਜੇ ਦੇ ਕਰੀਬ ਉਹ ਹੋਟਲ ਦੇ ਸਵੀਮਿੰਗ ਪੂਲ ਕੋਲ ਬੈਠੀ ਸੀ। ਉਸ ਦੇ ਨਾਲ ਉਸ ਦਾ ਬੁਆਏਫ੍ਰੈਂਡ ਸੀ। ਇਸ ਦੌਰਾਨ ਕਰਮਚਾਰੀ ਨੇ ਆ ਕੇ ਸਿਰ ਤੋਂ ਪੈਰਾਂ ਤੱਕ ਮਾਲਿਸ਼ ਕਰਨ ਦੀ ਪੇਸ਼ਕਸ਼ ਕੀਤੀ। ਪਹਿਲਾਂ ਤਾਂ ਔਰਤ ਨੇ ਉਸ ਨੂੰ ਇਨਕਾਰ ਕਰ ਦਿੱਤਾ ਪਰ ਉਸ ਦੇ ਵਾਰ-ਵਾਰ ਕਹਿਣ ’ਤੇ ਉਹ ਰਾਜ਼ੀ ਹੋ ਗਈ। ਇਸ ਤੋਂ ਬਾਅਦ ਦੋਸ਼ੀ ਕਰਮਚਾਰੀ ਨੇ ਉਸ ਦਾ ਜਿਣਸੀ ਸ਼ੋਸ਼ਣ ਕੀਤਾ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਮਿੱਡੂਖੇੜਾ ਕਤਲਕਾਂਡ : ਮੋਹਾਲੀ ਪੁਲਸ ਵੱਲੋਂ ਗੈਂਗਸਟਰ ਭੁੱਪੀ ਰਾਣਾ ਤੇ 5 ਸ਼ਾਰਪ ਸ਼ੂਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
NEXT STORY