ਜਲਾਲਾਬਾਦ (ਬੰਟੀ ਦਹੂਜਾ)- ਥਾਣਾ ਸਦਰ ਪੁਲਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 13 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੰਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਸੋਹਣਾ ਸਾਂਦੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 22-1-2025 ਨੂੰ ਉਹ, ਉਸ ਦੀ ਭਰਜਾਈ ਪ੍ਰੇਮ ਕੌਰ ਰੋਜ਼ਾਨਾ ਦੀ ਤਰ੍ਹਾਂ ਸਵੇਰੇ 7/8 ਵਜੇ ਆਪਣੀ ਹਵੇਲੀ ਵਿੱਚ ਪਸ਼ੂਆਂ ਨੂੰ ਚਾਰਾ ਪਾਉਣ ਲਈ ਅਤੇ ਦੁੱਧ ਚੋਣ ਲਈ ਗਿਆ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ ਨਾਕਾਮ, 6 ਖ਼ਤਰਨਾਕ ਮੁਲਜ਼ਮ ਗ੍ਰਿਫ਼ਤਾਰ
ਜਦ ਸੰਦੀਪ ਸਿੰਘ ਪਸ਼ੂਆਂ ਨੂੰ ਚਾਰਾ ਪਾ ਕੇ ਘਰ ਵਾਪਸ ਆ ਰਿਹਾ ਸੀ ਤਾਂ ਜਗਤਾਰ ਸਿੰਘ ਪੁੱਤਰ ਬਲਵੀਰ ਸਿੰਘ, ਹਰਮੇਸ਼ ਸਿੰਘ ਪੁੱਤਰ ਕਰਤਾਰ ਸਿੰਘ, ਸ਼ਿੰਦਰ ਸਿੰਘ ਪੁੱਤਰ ਹਰਮੇਸ਼ ਸਿੰਘ, ਬਿੰਦਰ ਸਿੰਘ ਪੁੱਤਰ ਹਰਮੇਸ਼ ਸਿੰਘ, ਸੁਮਿੱਤਰਾ ਬਾਈ ਪਤਨੀ ਹਰਮੇਸ਼ ਸਿੰਘ, ਪ੍ਰਵੀਨ ਕੌਰ ਪੁੱਤਰੀ ਹਰਮੇਸ਼ ਸਿੰਘ, ਨਵਨੀਤ ਸਿੰਘ ਪੁੱਤਰ ਅਵਤਾਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ, ਸੋਨੂੰ ਪੁੱਤਰ ਜੋਗਿੰਦਰ ਸਿੰਘ, ਸੁਰਿੰਦਰ ਸਿੰਘ ਪੁੱਤਰ ਤੇਜਾ ਸਿੰਘ, ਵਿਜੇ ਸਿੰਘ ਪੁੱਤਰ ਦੇਸਾ ਸਿੰਘ, ਪਾਰਸ ਪੁੱਤਰ ਦੇਸਾ ਸਿੰਘ, ਗੁਰਜੰਟ ਸਿੰਘ ਪੁੱਤਰ ਸਬੇਗ ਸਿੰਘ ਵਾਸੀ ਚੱਕ ਸੋਹਣਾ ਸਾਂਦੜ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ। ਜਿਨ੍ਹਾਂ 'ਤੇ ਪੁਲਸ ਨੇ ਧਾਰਾ 115(2), 351,191(3),190 ਬੀਐਨਐਸ (323, 503, 148, 149) ਦੇ ਅਧੀਨ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਆਵਾਰਾ ਕੁਤਿਆਂ ਨੇ ਬੱਚੇ ਨੂੰ ਨੋਚ-ਨੋਚ ਦਿੱਤੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
NEXT STORY