ਲੁਧਿਆਣਾ, (ਅਨਿਲ) : ਸ਼ਹਿਰ 'ਚ 14 ਸਾਲਾ ਨਾਬਾਲਗ ਲੜਕੀ ਨੂੰ ਇਕ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਦੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਨੂੰ ਇਸ ਬਾਰੇ ਸੂਚਨਾ ਦਿੱਤੀ।
ਇਸ ਦੌਰਾਨ ਜੋਧੇਵਾਲ ਥਾਣੇ ਦੀ ਪੁਲਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲੇ ਦੋਸ਼ੀ ਨੌਜਵਾਨ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਮੁਹੱਲਾ ਹੀਰਾਨਗਰ ਦੇ ਰਹਿਣ ਵਾਲੇ ਸੁਦੇਸ਼ਵਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦੀ ਨਾਬਾਲਗ ਧੀ ਨੂੰ ਫਰਾਦ ਪੁੱਤਰ ਮੁਹੰਮਦ ਅੱਬਾਸ ਨਿਵਾਸੀ ਕਾਕੋਵਾਲ ਰੋਡ ਨੇ ਵਿਆਹ ਕਰਵਾਉਣ ਦੇ ਇਰਾਦੇ ਨਾਲ ਅਗਵਾ ਕਰ ਲਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੋਗਾ ‘ਚ ਇਜ਼ੀ ਰਜਿਸਟਰੀ ਦਾ ਕੰਮ ਸ਼ੁਰੂ
NEXT STORY