ਸਾਹਨੇਵਾਲ(ਜਗਰੂਪ)-ਥਾਣਾ ਸਾਹਨੇਵਾਲ ਦੀ ਪੁਲਸ ਨੇ ਜਿਥੇ ਬੀਤੇ ਦਿਨੀਂ ਇਕ ਨੌਜਵਾਨ ਨੂੰ ਕਰੋਏਸ਼ੀਆ ਭੇਜਣ ਦੇ ਨਾਮ ’ਤੇ 12 ਲੱਖ ਰੁਪਏ ਠੱਗਣ ਦੇ ਦੋਸ਼ਾਂ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਸੀ, ਉਥੇ ਹੀ ਇਕ ਹੋਰ ਮਾਮਲੇ ’ਚ ਥਾਣਾ ਕੂੰਮਕਲਾਂ ਦੀ ਪੁਲਸ ਨੇ ਇਕ ਹੋਰ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਹੀ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਵੱਡੇ ਹੁਕਮ, ਤਿਉਹਾਰਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਹਰਨੇਕ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮੰਡ ਜੋਧਵਾਲ, ਮਾਛੀਵਾੜਾ ਨੇ ਦੱਸਿਆ ਕਿ ਉਸਦੇ ਲੜਕੇ ਮੰਗਾ ਸਿੰਘ ਨੂੰ ਇਟਲੀ ਭੇਜਣ ਦੇ ਨਾਮ ’ਤੇ ਸੁਖਚੈਨ ਸਿੰਘ ਪੁੱਘਰ ਸਵਰਨ ਸਿੰਘ ਵਾਸੀ ਪਿੰਡ ਬੌਂਕੜ ਗੁੱਜਰਾਂ, ਕੂੰਮਕਲਾਂ ਨੇ 15 ਲੱਖ ਰੁਪਏ ਲੈਣ ਦੇ ਬਾਅਦ ਦੁਬਈ ਭੇਜਕੇ ਧੋਖਾਧੜੀ ਕੀਤੀ ਹੈ। ਥਾਣਾ ਕੂੰਮਕਲਾਂ ਦੀ ਪੁਲਸ ਨੇ ਸ਼ੁਰੂ ਦੀ ਜਾਂਚ ਦੇ ਬਾਅਦ ਸੁਖਚੈਨ ਸਿੰਘ ਦੇ ਖਿਲਾਫ ਧੋਖਾਧੜੀ ਅਤੇ ਇੰਮੀਗ੍ਰੇਸ਼ਨ ਐਕਟ ਦੇ ਤਹਿਤ ਨਾਮਜ਼ਦ ਕਰਕੇ ਅੱਗੇ ਦੀ ਜਾਂਚ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਬੋਵਾਲ ਪੁਲ਼ੀ 'ਤੇ ਬੇਕਾਬੂ ਹੋਈ ਜੀਪ! ਸੁੱਤੇ ਪਏ ਵਿਅਕਤੀ ਦੀ ਦਰਦਨਾਕ ਮੌਤ
NEXT STORY