ਬਠਿੰਡਾ, (ਸੁਖਵਿੰਦਰ)- ਮੌਡ਼ ਪੁਲਸ ਨੇ ਇਕ ਦੁਕਾਨਦਾਰ ਦੀ ਕੁੱਟ-ਮਾਰ ਕਰਨ ਦੇ ਦੋਸ਼ਾਂ ’ਚ 9 ਅਣਪਛਾਤੇ ਲੋਕਾਂ ਸਮੇਤ 10 ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਿਮਰਜੀਤ ਸਿੰਘ ਵਾਸੀ ਮੌਡ਼ ਮੰਡੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਮੌਡ਼ ਮੰਡੀ ਵਿਖੇ ਕੱਪਡ਼ੇ ਦੀ ਦੁਕਾਨ ਕਰਦਾ ਹੈ। ਬੀਤੇ ਦਿਨੀਂ ਗੁਰਸੇਵਕ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਕੱਪਡ਼ੇ ਲੈਣ ਲਈ ਉਨ੍ਹਾਂ ਦੀ ਦੁਕਾਨ ’ਤੇ ਆਇਆ ਸੀ। ਇਸ ਦੌਰਾਨ ਉਕਤ ਵਿਅਕਤੀ ਦੀ ਉਨ੍ਹਾਂ ਨਾਲ ਬਹਿਸ ਹੋ ਗਈ। ਰੋਸ ’ਚ ਆ ਏ ਮੁਲਜ਼ਮ ਨੇ 9 ਅਣਪਛਾਤੇ ਵਿਅਕਤੀਆਂ ਨੂੰ ਬੁਲਾ ਲਿਆ ਅਤੇ ਮਿਲਕੇ ਉਸ ਦੀ ਕੁੱਟ-ਮਾਰ ਕੀਤੀ ਅਤੇ ਸੱਟਾਂ ਮਾਰੀਅਾਂ। ਪੁਲਸ ਨੇ ਕੁੱਟ-ਮਾਰ ਕਰਨ ਦੇ ਦੋਸ਼ਾਂ ’ਚ 10 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਸਦਰ ਪੁਲਸ ਨੇ ਕੁੱਟ-ਮਾਰ ਕਰਨ ਦੇ ਦੋਸ਼ਾਂ ’ਚ 5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਵਾਸੀ ਬਹਿਮਣ ਦੀਵਾਨਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੇ ਦਿਨੀਂ ਉਹ ਕੰਮਕਾਜ ਲਈ ਪਿੰਡ ਵਿਚ ਜਾ ਰਿਹਾ ਸੀ। ਇਸ ਦੌਰਾਨ ਬੱਬੀ, ਗੁਰਜੀਤ ਸਿੰਘ, ਹੈਪੀ, ਪਿੰਦੂ ਅਤੇ ਗੁਰਸੇਵਕ ਸਿੰਘ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਘੇਰ ਲਿਆ ਅਤੇ ਉਸਦੀ ਕੁੱਟ-ਮਾਰ ਕੀਤੀ। ਇਸ ਦੌਰਾਨ ਉਹ ਜ਼ਖਮੀ ਹੋ ਗਿਆ। ਉਨ੍ਹਾ ਕਿਹਾ ਕਿ ਮੁਲਜ਼ਮਾਂ ਨਾਲ ਉਸਦਾ ਪੁਰਾਣਾ ਝਗੜਾ ਚੱਲ ਰਿਹਾ ਸੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਖੇਤ ’ਚ ਇੱਟਾਂ ਖਿਲਾਰਨ ਤੋਂ ਰੋਕਣ ’ਤੇ ਕੀਤੀ ਕੁੱਟ-ਮਾਰ
NEXT STORY