ਮੋਗਾ, (ਅਾਜ਼ਾਦ)- ਜ਼ਿਲਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਨਿਰਦੇਸ਼ਾਂ ’ਤੇ ਸ਼ਰਾਬ ਤਸਕਰੀ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਟੀ ਸਾਊਥ ਵੱਲੋਂ 15 ਪੇਟੀਆਂ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਗਿਆ, ਜਦਕਿ ਇਕ ਭੱਜਣ ’ਚ ਸਫਲ ਹੋ ਗਿਆ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਗੀਤਾ ਭਵਨ ਚੌਂਕ ਕੋਲ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਦੀਪਕ ਦੀਪਾ ਨਿਵਾਸੀ ਸਹਿਜ ਕਾਲੋਨੀ ਨੇਡ਼ੇ ਗੀਤਾ ਭਵਨ ਮੋਗਾ ਅਤੇ ਸੁਨੀਲ ਘਾਰੂ ਨਿਵਾਸੀ ਮੋਗਾ ਸ਼ਰਾਬ ਤਸਕਰੀ ਦਾ ਧੰਦਾ ਕਰਦੇ ਹਨ, ਅੱਜ ਵੀ ਉਹ ਆਪਣੀ ਗੱਡੀ ਬਾਹਰ ਤੋਂ ਸ਼ਰਾਬ ਭਰ ਕੇ ਗੱਡੀ ’ਚ ਲਿਆ ਰਿਹਾ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ, ਜਿਸ ’ਤੇ ਮੈਂ ਸਮੇਤ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਸਮੇਤ ਸਹਿਜ ਕਾਲੋਨੀ ਮੋਗਾ ’ਚ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕੀਤੀ ਤਾਂ ਇਕ ਕਾਰ ਸਮੇਤ 15 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਗਈਆਂ। ਕਾਰ ਚਾਲਕ ਸੁਨੀਲ ਘਾਰੂ ਭੱਜਣ ’ਚ ਸਫਲ ਹੋ ਗਿਆ ਜਦਕਿ ਦੀਪਕ ਦੀਪਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਝੋਨੇ ਦੀ ਸਹੀ ਢੰਗ ਨਾਲ ਖਰੀਦ ਨਾ ਹੋਣ ’ਤੇ ਬਰਨਾਲਾ-ਬਠਿੰਡਾ ਮੁੱਖ ਮਾਰਗ ਜਾਮ
NEXT STORY