ਫਰੀਦਕੋਟ (ਰਾਜਨ)-ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਅਤੇ ਸਾਥੀ ਕਰਮਚਾਰੀ ਗਸ਼ਤ ’ਤੇ ਸਨ ਤਾਂ ਲਾਲ ਕੋਠੀ ਟਾਂਗਾ ਸ਼ੈੱਡ ਕੋਲ ਸ਼ੱਕ ਪੈਣ ’ਤੇ ਇਕ ਵਿਅਕਤੀ ਪੈਦਲ ਤੁਰਿਆ ਆ ਰਿਹਾ ਸੀ। ਉਸ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ। ਉਕਤ ਵਿਅਕਤੀ ਦੀ ਪਛਾਣ ਗੁਰਵਿੰਦਰ ਪਾਲ ਸਿੰਘ ਵਾਸੀ ਅਰਾਈਆਂ ਵਾਲਾ ਵਜੋਂ ਹੋਈ।
ਇਹ ਵੀ ਪੜ੍ਹੋ: ਗੋਲ਼ੀਆਂ ਮਾਰ ਕਤਲ ਕੀਤੇ ਕਬੱਡੀ ਖਿਡਾਰੀ ਤੇਜਪਾਲ ਦੇ ਘਰ ਪਹੁੰਚੇ ਰਵਨੀਤ ਬਿੱਟੂ, ਦਿੱਤਾ ਵੱਡਾ ਬਿਆਨ
ਤਲਾਸ਼ੀ ਦੌਰਾਨ ਉਸ ਕੋਲੋਂ 15 ਗ੍ਰਾਮ ਹੈਰੋਇਨ ਅਤੇ 30,000 ਰੁਪਏ ਡਰੱਗ ਮਨੀ ਬਰਾਮਦ ਹੋਈ। ਜਦੋਂ ਮੁਲਜ਼ਮ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਮਨੀਸ਼ ਕੁਮਾਰ ਵਾਸੀ ਫਰੀਦਕੋਟ ਤੋਂ ਹੈਰੋਇਨ ਲਿਆਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਹੀ ਸਬੰਧ ’ਚ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਇਕ ਪ੍ਰਾਈਵੇਟ ਹਸਪਤਾਲ ਕੋਲ ਟਹਿਲ ਰਿਹਾ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਉਕਤ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਵੀ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਨੌਜਵਾਨ ਦੇ ਕਾਰਨਾਮਿਆਂ ਨੂੰ ਵੇਖ ਹਰ ਕੋਈ ਹੈਰਾਨ! ਸਟੰਟ ਅਜਿਹੇ ਕਿ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦੁਆਰਾ ਕਮੇਟੀ ਦਫ਼ਤਰ 'ਤੇ ਸ਼ਰਾਬੀ ਵਿਅਕਤੀ ਦਾ ਹਮਲਾ, ਭੰਨ-ਤੋੜ ਨਾਲ ਮਚਿਆ ਹੜਕੰਪ
NEXT STORY