ਮੋਗਾ (ਆਜ਼ਾਦ)-ਵ੍ਹੀਕਲ ਚੋਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਮੋਗਾ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਮਲਕੀਤ ਸਿੰਘ ਵਿਰਦੀ ਪੁਲਸ ਪਾਰਟੀ ਸਮੇਤ ਪੁਲ ਨਹਿਰ ਧੱਲੇਕੇ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਬਲਵੰਤ ਸਿੰਘ ਉਰਫ਼ ਨੋਨੀ ਨਿਵਾਸੀ ਬੁੱਘੀਪੁਰਾ, ਗੁਰਪ੍ਰੀਤ ਸਿੰਘ ਉਰਫ਼ ਲਾਡੀ ਨਿਵਾਸੀ ਪਿੰਡ ਮਹਿੰਮੇਵਾਲਾ ਚੋਰੀ ਦੇ ਮੋਟਰਸਾਈਕਲ ’ਤੇ ਆ ਰਹੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਉਨ੍ਹਾਂ ਨੂੰ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕੀਤਾ। ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ ਮਾਮਲਾ ਦਰਜ ਕਰਨ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
NEXT STORY