ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)-ਜ਼ਿਲਾ ਬਰਨਾਲਾ ਪੁਲਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ 'ਚ ਨਾਜਾਇਜ਼ ਅਸਲੇ ਸਮੇਤ ਕਾਬੂ ਕਰਦਿਆਂ ਤਿੰਨ ਵਿਅਕਤੀਆਂ ਖਿਲਾਫ ਥਾਣਾ ਠੁੱਲੀਵਾਲ 'ਚ ਕੇਸ ਦਰਜ ਕੀਤਾ ਹੈ। ਪ੍ਰੈੱਸਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਸ ਮੁਖੀ ਹਰਜੀਤ ਸਿੰਘ ਆਈ. ਪੀ. ਐੱਸ. ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਹੁੰਗਾਰਾ ਮਿਲਿਆ ਜਦੋਂ ਸੀ. ਆਈ. ਏ. ਸਟਾਫ ਹੰਡਿਆਇਆ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ 'ਚ ਥਾਣੇਦਾਰ ਕੁਲਦੀਪ ਸਿੰਘ ਮਾਮੂਰਾ ਸੀ. ਆਈ. ਏ. ਸਟਾਫ ਹੰਡਿਆਇਆ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਕੁਰੜ ਤੋਂ ਪਿੰਡ ਮਨਾਲ ਨੂੰ ਜਾ ਰਹੇ ਸਨ ਤਾਂ ਮੁਖਬਰ ਖਾਸ ਦੀ ਸੂਚਨਾ 'ਤੇ ਰੇਡ ਕਰਦਿਆਂ ਨੰਬਰੀ ਸਕਾਰਪੀਓ ਗੱਡੀ 'ਚ ਸਵਾਰ ਦੋਸ਼ੀਆਨ ਜਸਵੰਤ ਸਿੰਘ ਉਰਫ ਸੱਤੀ, ਬਲਜਿੰਦਰ ਸਿੰਘ ਉਰਫ ਬਾਬਾ ਨੂੰ ਨਾਜਾਇਜ਼ ਅਸਲਾ 315 ਬੋਰ ਦੇਸੀ ਪਿਸਤੌਲ ਸਮੇਤ 4 ਜ਼ਿੰਦਾ ਕਾਰਤੂਸ, 32 ਬੋਰ ਦੇਸੀ ਪਿਸਤੌਲ ਸਮੇਤ ਤਿੰਨ ਕਾਰਤੂਸ ਅਤੇ 12 ਬੋਰ ਗਨ ਹਾਕੀਨੁਮਾ ਬਿਨਾਂ ਕਾਰਤੂਸ ਸਮੇਤ ਕਾਬੂ ਕੀਤਾ। ਜਦੋਂ ਕਿ ਦੋਸ਼ੀ ਸੰਦੀਪ ਸਿੰਘ ਉਰਫ ਲਾਡੀ ਮੌਕੇ ਤੋਂ ਫਰਾਰ ਹੋ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਵਿਰੁੱਧ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਸ਼ਰਾਬ ਸਮੱਗਲਿੰਗ ਅਤੇ ਲੜਾਈ-ਝਗੜੇ ਦੇ ਮੁਕੱਦਮੇ ਦਰਜ ਹਨ। ਗ੍ਰਿਫਤਾਰ ਕੀਤੇ ਗਏ ਦੋਸ਼ੀ ਜਸਵੰਤ ਸਿੰਘ ਉਰਫ ਸੱਤੀ ਅਤੇ ਬਲਜਿੰਦਰ ਸਿੰਘ ਉਰਫ ਬਾਬਾ ਨੇ ਦੱਸਿਆ ਕਿ ਇਨ੍ਹਾਂ ਨੇ ਪਹਿਲਾਂ ਆਪਣੇ ਤੀਸਰੇ ਸਾਥੀ ਸੰਦੀਪ ਸਿੰਘ ਉਰਫ ਲਾਡੀ ਨਾਲ ਮਿਲ ਕੇ 11-12 ਅਸਗਤ ਦੀ ਵਿਚਕਾਰਲੀ ਰਾਤ ਨੂੰ ਪਿੰਡ ਦਸੌਂਦਾ ਸਿੰਘ ਵਾਲਾ 'ਚ ਤਿੰਨ ਘਰਾਂ ਵਿਚ ਇਨ੍ਹਾਂ ਅਸਲਿਆਂ ਨਾਲ ਫਾਇਰ ਕੀਤੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਤੋਂ ਕਈ ਵਿਸ਼ੇਸ਼ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਭੇਦਭਰੀਆਂ ਹਿਰਾਸਤੀ ਮੌਤਾਂ ਦੀ ਹੋਵੇ CBI ਜਾਂਚ : ਭਗਵੰਤ ਮਾਨ
NEXT STORY