ਬਠਿੰਡਾ, (ਸੁਖਵਿੰਦਰ)- ਸੀ. ਆਈ. ਏ. 2 ਵਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 75 ਸ਼ੀਸ਼ੀਆਂ ਵਿਨਕਰੈਕਸ, 759 ਨਸ਼ੇ ਵਾਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ. ਇੰਚਾਰਜ ਤਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਵਲੋਂ ਟਰੱਕ ਯੂਨੀਅਨ ਵਿਖੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵਲੋਂ ਮੋਟਰਸਾਈਕਲ ਸਵਾਰ ਸੁਖਜੀਤ ਸਿੰਘ ਵਾਸੀ ਫਰੀਦਕੋਟ ਅਤੇ ਕੁਲਵਿੰਦਰ ਸਿੰਘ ਵਾਸੀ ਮਹਿਰਾਜ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਪੁਲਸ ਨੇ ਮੋਟਰਸਾਈਕਲ ’ਤੇ ਪਏ ਕਾਲੇ ਬੈਗ ਦੀ ਤਲਾਸ਼ੀ ਲਈ ਤਾਂ ਉਸ ’ਚੋਂ 75 ਸ਼ੀਸ਼ੀਆਂ, 750 ਨਸ਼ੇ ਵਾਲੀਆਂ ਗੋਲੀਆਂ ਕੈਰੀਸੋਮਾ ਦੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਬਾਅਦ ਜਦੋਂ ਕੁਲਵਿੰਦਰ ਸਿੰਘ ਦੀ ਤਲਾਸ਼ੀ ਲਈ ਤਾਂ ਉਸਦੀ ਜੈਕੇਟ ’ਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਥਾਣਾ ਸਿਵਲ ਲਾਈਨ ਵਿਖੇ ਦੋਵਾਂ ਖਿਲਾਫ਼ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਰਿਮਾਂਡ ਹਾਸਲ ਕਰ ਕੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਚੋਰ ਗਿਰੋਹ ਦੇ ਤਿੰਨ ਮੈਂਬਰ ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਕਾਬੂ
NEXT STORY