ਫ਼ਰੀਦਕੋਟ(ਜਗਦੀਸ਼)- ਦੋ ਵੱਖ-ਵੱਖ ਪੁਲਸ ਪਾਰਟੀਆਂ ਵੱਲੋਂ ਤਿੰਨ ਵਿਅਕਤੀਆਂ ਨੂੰ ਨਸ਼ੀਲੀ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿੱਚ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਗੁਰਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਅਜੈਪਾਲ ਪੁੱਤਰ ਚੰਦ ਸਿੰਘ ਵਾਸੀ ਫ਼ਰੀਦਕੋਟ ਪਾਸੋਂ 30 ਨਸ਼ੀਲੀ ਗੋਲੀਆਂ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 1 ਜਨਵਰੀ ਵੱਡਾ ਅਲਰਟ, ਮੌਸਮ ਵਿਭਾਗ ਦੀ ਪੜ੍ਹੋ ਤਾਜ਼ਾ ਜਾਣਕਾਰੀ
ਪੁਲਸ ਅਧਿਕਾਰੀ ਨੇ ਦੱਸਿਆ ਕਿ ਗਸ਼ਤ ਦੌਰਾਨ ਇਤਲਾਹ ਮਿਲੀ ਸੀ ਕਿ ਉਕਤ ਦੋਵੇਂ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ ਅਤੇ ਇਹ ਇੱਥੋਂ ਦੀ ਦਾਣਾ ਮੰਡੀ ਵਿੱਚ ਨਸ਼ੀਲੀ ਗੋਲੀਆਂ ਵੇਚਣ ਲਈ ਘੁੰਮ ਰਹੇ ਹਨ ਜਿਸ ’ਤੇ ਰੇਡ ਮਾਰਕੇ ਇਹਨਾਂ ਨੂੰ ਕਾਬੂ ਕਰ ਲਿਆ ਗਿਆ। ਦੂਸਰੇ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਸ ਪਾਰਟੀ ਵੱਲੋਂ ਗੁਰਮੀਤ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਬੇਗੂਵਾਲਾ ਨੂੰ 30 ਖੁੱਲ੍ਹੀਆਂ ਨਸ਼ੀਲੀ ਗੋਲੀਆਂ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- ਤੋਤਾ-ਤੋਤੀ ਦੀ ਆਤਮਿਕ ਸ਼ਾਂਤੀ ਲਈ ਕਰਵਾਇਆ ਪਾਠ, ਭੋਗ 'ਤੇ 300 ਬੰਦਿਆਂ ਨੇ ਛਕਿਆ ਲੰਗਰ
ਇਸ ਦੋਸ਼ੀ ਦੀ ਗ੍ਰਿਫਤਾਰੀ ਪੁਲਸ ਵੱਲੋਂ ਗਸ਼ਤ ਦੌਰਾਨ ਪਿੰਡ ਹਰਦਿਆਲੇਆਣਾ ਤੋਂ ਗੋਲੇਵਾਲਾ ਨੂੰ ਪੈਦਲ ਆਉਂਦਿਆਂ ਉਸ ਵੇਲੇ ਕੀਤੀ ਗਈ ਜਦੋਂ ਇਸਨੂੰ ਰੋਕ ਕੇ ਸ਼ੱਕ ਦੇ ਆਧਾਰ ’ਤੇ ਪੁਲਸ ਵੱਲੋਂ ਤਲਾਸ਼ੀ ਲੈਣ ’ਤੇ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...
ਫ਼ਤਿਹਗੜ੍ਹ ਸਾਹਿਬ ਵਿਖੇ ਸਜਾਇਆ ਗਿਆ ਵਿਸ਼ਾਲ ਮਹੱਲਾ, ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨੇ ਦਿਖਾਏ ਗਤਕੇ ਦੇ ਜੌਹਰ
NEXT STORY