ਤਲਵੰਡੀ ਭਾਈ, (ਪਾਲ)– ਪਿੰਡ ਕਾਹਨ ਸਿੰੰਘ ਵਾਲਾ ਰੋਡ ਦੌਲਤਪੁਰਾ ਨੀਵਾਂ ਦੇ ਕੋਲ ਗਸ਼ਤ ਕਰ ਰਹੇ ਥਾਣਾ ਸਦਰ ਦੀ ਪੁਲਿਸ ਵੱਲੋੋਂ ਦੋ ਵਿਅਕਤੀਆਂ ਨੂੰ 500 ਨਸ਼ੇ ਵਾਲੀਆਂ ਗੋਲੀਆਂ ਅਤੇ 50 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਨ ਦੀ ਜਾਣਕਾਰੀ ਮਿਲੀ ਹੈ। ਜਿਸ ਸਬੰਧੀ ਸਹਾਇਕ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਉਕਤ ਸਥਾਨ ’ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਸ਼ੱਕ ਦੇ ਆਧਾਰ ’ਤੇ ਦੋ ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ, ਤਾਂ ਉਨ੍ਹਾਂ ਕੋਲੋਂ 500 ਨਸ਼ੇ ਵਾਲੀਆਂ ਗੋਲੀਆਂ ਅਤੇ 50 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਣ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਉਕਤ ਦੋਵਾਂ ਵਿਅਕਤੀਆਂ ਦੀ ਪਛਾਣ ਸਤੀਸ਼ ਸਿੰਘ ਉਰਫ ਸਨੀ ਪੁੱਤਰ ਤਰਸੇਮ ਸਿੰਘ ਵਾਸੀ ਦੌਲਤਪੁਰਾ ਉੱਚਾ ਜ਼ਿਲਾ ਮੋਗਾ ਅਤੇ ਕਰਮਜੀਤ ਸਿੰਘ ਉਰਫ ਮਿੱਠੂ ਪੁੱਤਰ ਬਲਜੀਤ ਸਿੰਘ ਵਾਸੀ ਮੀਆਂ ਸਿੰਘ ਵਾਲਾ ਜ਼ਿਲਾ ਫਿਰੋਜ਼ਪੁਰ ਵਜੋਂ ਹੋਈ ਹੈ। ਜਿਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਕਣਕ ਅਤੇ ਦਾਲ ਵੰਡਣ ਨੂੰ ਲੈ ਕੇ ਆਹਮੋ-ਸਾਹਮਣੇ ਹੋਈ ਕੇਂਦਰ ਅਤੇ ਪੰਜਾਬ ਸਰਕਾਰ
NEXT STORY