ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਪੁਲਸ ਨੇ ਗਸ਼ਤ ਦੌਰਾਨ ਇਕ ਅੌਰਤ ਨੂੰ ਹੈਰੋਇਨ ਤੇ ਨਸ਼ੇ ਵਾਲੀਅਾਂ ਗੋਲੀਆਂ ਅਤੇ ਇਕ ਹੋਰ ਵਿਅਕਤੀ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਪੁਲਸ ਸੂਤਰਾਂ ਅਨੁਸਾਰ ਥਾਣਾ ਮੁਖੀ ਸੁਰਜੀਤ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਕਾਮ ਸਿੰਘ ਉਰਫ ਕਾਮਾ ਪੁੱਤਰ ਰਮੇਸ਼ ਕੁਮਾਰ ਵਾਸੀ ਨਿਹਾਲ ਸਿੰਘ ਵਾਲਾ ਨੂੰ 150 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕਰ ਕੇ ਉਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ।
ਇਸੇ ਤਰ੍ਹਾਂ ਪੁਲਸ ਪਾਰਟੀ ਨੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਨਿਹਾਲ ਸਿੰਘ ਵਾਲਾ ਵਿਖੇ ਕਾਂਤਾ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਮਾਛੀਕੇ ਨੂੰ 47 ਨਸ਼ੇ ਵਾਲੀਅਾਂ ਗੋਲੀਆਂ ਤੇ 95 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਥਾਣਾ ਮੁਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਕਤ ਅੌਰਤ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਘਰ ’ਚ ਦਾਖਲ ਹੋ ਕੇ ਕੀਤੀ ਕੁੱਟ-ਮਾਰ ਤੇ ਭੰਨ-ਤੋਡ਼
NEXT STORY