ਮੋਗਾ, (ਆਜ਼ਾਦ)- ਕੋਟ ਈਸੇ ਖਾਂ ਦੀ ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਧਰਮਕੋਟ ਯਾਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜਦ ਥਾਣਾ ਕੋਟ ਈਸੇ ਖਾਂ ਦੇ ਇੰਚਾਰਜ ਅਮਰਜੀਤ ਸਿੰਘ ਬਰਾਡ਼ ਅਤੇ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਪੁਲਸ ਪਾਰਟੀ ਸਣੇ ਇਲਾਕੇ ’ਚ ਗਸ਼ਤ ਕਰਦਿਆਂ ਕੋਟ ਸਦਰ ਖਾਂ ਕੋਲ ਜਾ ਰਹੇ ਸਨ ਤਾਂ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਗੋਬਿੰਦ ਸਿੰਘ ਅਤੇ ਸੋਹਣ ਸਿੰਘ ਨਿਵਾਸੀ ਪਿੰਡ ਦੋਲੇਵਾਲਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 20-20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਦੋਨੋਂ ਕਥਿਤ ਦੋਸ਼ੀਆਂ ਨੂੰ ਆਪਣੀ ਹਿਰਾਸਤ ’ਚ ਲੈ ਲਿਆ ਅਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਕਤ ਹੈਰੋਇਨ ਦੀ ਕੀਮਤ ਦੋ-ਢਾਈ ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।
ਵਿਧਵਾ ਔਰਤ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ’ਚ ਪਿੰਡ ਵਾਸੀਆਂ ਨੇ ਘੇਰੀ ਚੌਕੀ
NEXT STORY