ਫਿਰੋਜ਼ਪੁਰ (ਕੁਮਾਰ)- ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੀ ਪੁਲਿਸ ਨੇ ਏ.ਆਈ.ਜੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਸਤਪਾਲ ਦੀ ਅਗਵਾਈ ਹੇਠ ਦੋ ਕਥਿਤ ਨਸ਼ਾ ਤਸਕਰਾਂ ਨਵਜੋਤ ਸਿੰਘ ਉਰਫ਼ ਜੋਤ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਠੱਠਾ, ਜ਼ਿਲ੍ਹਾ ਤਰਨਤਾਰਨ ਅਤੇ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਰਣਜੀਤ ਸਿੰਘ ਨੂੰ ਹੈਰੋਇਨ ਸਪਲਾਈ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਗੁਰਦੁਆਰੇ ਮੱਥਾ ਟੇਕਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਕਰ'ਤਾ ਘਰ ਸਾਫ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੇ ਡੀ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਤਸਕਰ ਸਕੂਟੀ ’ਤੇ ਹੈਰੋਇਨ ਦੀ ਸਪਲਾਈ ਕਰ ਰਹੇ ਸਨ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ 190 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀਆਂ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 80 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਦੇਸ਼ੋਂ ਆਏ ਫ਼ੋਨ ਨੇ ਕੱਢੀ ਪੈਰਾਂ ਹੇਠੋਂ ਜ਼ਮੀਨ, ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਮੰਗੀ 5 ਕਰੋੜ ਦੀ ਫਿਰੌਤੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ ਪ੍ਰਬੰਧਾਂ ਤੋਂ ਨਾਖੁਸ਼ ਯਾਤਰੀ, ਪੂਜਾ ਲਈ ਘਰ ਪਹੁੰਚਣ ਲਈ ਜਾਨ ਖਤਰੇ ’ਚ ਪਾ ਕੇ ਕਰ ਰਹੇ ਯਾਤਰਾ
NEXT STORY