ਮੋਗਾ (ਕਸ਼ਿਸ਼)- ਮੋਗਾ ਪੁਲਸ ਨੇ 08 ਕਿਲੋ ਅਫ਼ੀਮ ਸਮੇਤ 02 ਨਸ਼ਾ ਤਸਕਰਾਂ ਨੂੰ ਇੱਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਅਜੈ ਗਾਂਧੀ ਐੱਸ. ਐੱਸ. ਪੀ. ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਂਟੀਨਾਰਕੋਟਿਕ ਡਰੱਗ ਸੈਲ ਮੋਗਾ ਵੱਲੋਂ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 08 ਕਿੱਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਪ੍ਰੈੱਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦੇ ਹੋਇਆਂ ਐੱਸ. ਐੱਸ. ਪੀ. ਮੋਗਾ ਅਜੇ ਗਾਂਧੀ ਨੇ ਦੱਸਿਆ ਕਿ ਜਦੋਂ ਐਂਟੀਨਾਰਕੋਟਿਕ ਡਰੱਗ ਸੈੱਲ ਸਮੇਤ ਪੁਲਸ ਪਾਰਟੀ ਬੱਸ ਸਟੈਂਡ ਭਾਗੀਕੇ ਮੌਜੂਦ ਸੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਗਰੂਪ ਸਿੰਘ ਉਰਫ਼ ਰੂਪਾ ਪੁੱਤਰ ਪੂਰਨ ਸਿੰਘ ਵਾਸੀ ਢਿੱਲੋਂ ਪੱਤੀ ਬੁੱਟਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਢਿੱਲੋਂ ਪੱਤੀ ਬੁੱਟਰ, ਜੋ ਬਾਹਰਲੀਆਂ ਸਟੇਟਾਂ ਤੋਂ ਅਫ਼ੀਮ ਲਿਆ ਕੇ ਵੇਚਣ ਦਾ ਧੰਦਾ ਕਰਦੇ ਹਨ।
ਇਹ ਵੀ ਪੜ੍ਹੋ- ਹੁਣ ਕਿਸਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਰੱਖੀ ਵੱਡੀ ਮੰਗ
ਅੱਜ ਵੀ ਆਪਣੀ ਸਵਿਫੱਟ ਗੱਡੀ PB08BJ 2882 'ਤੇ ਸਵਾਰ ਹੋ ਕੇ ਬਰਨਾਲਾ ਸਾਈਡ ਤੋਂ ਆਪਣੇ ਪਿੰਡ ਬੁੱਟਰ ਕਲਾਂ ਨੂੰ ਆ ਰਹੇ ਹਨ। ਸੂਚਨਾ ਮਿਲਣ ਮਗਰੋਂ ਪੁਲਸ ਪਾਰਟੀ ਨੇ ਨਾਕਾਬੰਦੀ ਕਰਕੇ ਗੱਡੀ ਨੂੰ ਰੋਕਿਆ ਅਤੇ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿੱਚੋਂ 08 ਕਿਲੋਗ੍ਰਾਮ ਅਫ਼ੀਮ ਬਰਾਮਦ ਹੋਈ। ਜਿਸ 'ਤੇ ਜਗਰੂਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁੱਕਦਮਾ ਦਰਜ ਕੀਤਾ ਗਿਆ ਹੈ ਅਤੇ ਬੈਕਵਰਡ-ਫਾਰਵਰਡ ਲਿੰਕਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਦੋਹਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਫੜੇ ਗਏ ਦੋਵੇਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਕੋਈ ਮਾਮਲੇ ਦਰਜ ਨਹੀਂ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: 'ਆਪ' ਆਗੂ ਦੀ ਸ਼ੱਕੀ ਹਾਲਾਤ 'ਚ ਮੌਤ, ਘਰ 'ਚੋਂ ਇਸ ਹਾਲ 'ਚ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਡਿਆਣੀ ਨੇੜੇ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼
NEXT STORY