ਮੋਗਾ (ਆਜ਼ਾਦ)-ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਡਾਲਾ ਕੋਲ ਤੇਜ਼ ਰਫਤਾਰ ਅਣਪਛਾਤੀ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਜਾਣ ਦੇ ਇਲਾਵਾ 2 ਦੇ ਜ਼ਖਮੀ ਹੋਣ ਦਾ ਪਤਾ ਲੱਗਾ ਹੈ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਉਣਾ ਪਿਆ। ਹਾਦਸੇ ਦੀ ਜਾਣਕਾਰੀ ਮਿਲਣ ’ਤੇ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਕੋਕਰੀ, ਹੌਲਦਾਰ ਦਪਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਕੋਲੋਂ ਪੁੱਛ-ਗਿੱਛ ਕੀਤੀ ਗਈ।
ਇਹ ਵੀ ਪੜ੍ਹੋ- 328 ਪਾਵਨ ਸਰੂਪਾਂ ਦੇ ਮਾਮਲੇ ’ਚ ਬਣੀ SIT ’ਚ ਸਿਰਫ਼ ਅੰਮ੍ਰਿਤਧਾਰੀ ਅਧਿਕਾਰੀ ਹੀ ਸ਼ਾਮਲ ਕੀਤੇ ਜਾਣ: ਜਥੇਦਾਰ ਗੜਗੱਜ
ਜਾਂਚ ਅਧਿਕਾਰੀ ਨੇ ਦੱਸਿਆ ਕਿ ਜਗਜੀਤ ਸਿੰਘ (37) ਆਪਣੇ ਸਾਥੀ ਬੂਟਾ ਸਿੰਘ ਨਿਵਾਸੀ ਪਿੰਡ ਡਾਲਾ ਅਤੇ ਜਗਜੀਤ ਸਿੰਘ ਨਿਵਾਸੀ ਪਿੰਡ ਬੱਸੀਆਂ ਹਾਲ ਅਬਾਦ ਡਾਲਾ ਨਾਲ ਦੇਰ ਰਾਤ ਮੋਟਰਸਾਈਕਲ ’ਤੇ ਪਿੰਡ ਵਾਪਸ ਆ ਰਹੇ ਸੀ ਜਦੋਂ ਉਹ ਪਿੰਡ ਦੇ ਕੋਲ ਸੜਕ ਕਰਾਸ ਕਰਨ ਲੱਗੇ ਤਾਂ ਦੂਸਰੇ ਪਾਸੇ ਤੋਂ ਆ ਰਹੀ ਤੇਜ ਰਫਤਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰੀ। ਇਸ ਹਾਦਸੇ ਵਿਚ ਜਗਜੀਤ ਸਿੰਘ ਨਿਵਾਸੀ ਪਿੰਡ ਡਾਲਾ ਦੀ ਮੌਤ ਹੋ ਗਈ, ਜਦਕਿ ਬੂਟਾ ਸਿੰਘ ਅਤੇ ਜਗਜੀਤ ਸਿੰਘ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਉਣਾ ਪਿਆ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਕੋਕਰੀ ਨੇ ਕਿਹਾ ਕਿ ਜਗਜੀਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਜਗਜੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੈਜ਼ ਨੂੰ ਖੰਗਾਲ ਰਹੀ ਤਾਂ ਕਿ ਅਣਪਛਾਤੇ ਵ੍ਹੀਕਲ ਚਾਲਕ ਦਾ ਪਤਾ ਲੱਗ ਸਕੇ। ਜ਼ਖਮੀਆਂ ਨੂੰ ਸਮਾਜ ਸੇਵਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
20 ਫ਼ਰਵਰੀ ਨੂੰ ਪੰਜਾਬ ਦਾ ਨੈਸ਼ਨਲ ਹਾਈਵੇਅ ਕੀਤਾ ਜਾਵੇਗਾ ਜਾਮ! 'ਆਪ' ਸਰਕਾਰ ਵਿਰੁੱਧ ਫੁੱਟਿਆ ਲੋਕਾਂ ਦਾ ਗੁੱਸਾ
NEXT STORY